Breaking News
Smart Media Dashmesh Mohali Walk Smart Media Insurance Point Hardev Singh Ubha

ਰਿਆਤ ਬਾਹਰਾ ਯੂਨੀਵਰਸਿਟੀ  ਨੇ ਸਥਾਪਨਾ ਦਿਵਸ ਮਨਾਇਆ

ਮੋਹਾਲੀ, 13  ਅਗਸਤ, ਪੰਜਾਬੀ ਦੁਨੀਆ ਬਿਊਰੋ :
ਰਿਆਤ ਬਾਹਰਾ ਯੂਨੀਵਰਸਿਟੀ ਲਈ ਅੱਜ ਇੱਕ ਇਤਿਹਾਸਕ ਦਿਨ ਸੀ ਕਿਉਂਕਿ ਇਸ ਨੇ ਆਪਣਾ 10ਵਾਂ ਸਥਾਪਨਾ ਦਿਵਸ ਮਨਾਇਆ ਜਿਸ ਵਿੱਚ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਮੁੱਖ ਮਹਿਮਾਨ ਸਨ।

ਇਸ ਮੌਕੇ ਬੋਲਦਿਆਂ ਬਾਹਰਾ ਨੇ ਅਕਾਦਮਿਕਤਾ ਅਤੇ ਖੋਜ ਸਮੇਤ ਵੱਖ-ਵੱਖ ਖੇਤਰਾਂ ਵਿੱਚ ਯੂਨੀਵਰਸਿਟੀ ਦੇ ਸ਼ਾਨਦਾਰ ਵਿਕਾਸ ਅਤੇ ਪ੍ਰਾਪਤੀਆਂ ਬਾਰੇ ਜਾਣਕਾਰੀ ਸ਼ੇਅਰ ਕੀਤੀ। ਉਨ੍ਹਾਂ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਲਈ ਚੋਟੀ ਦੀਆਂ ਬਹੁ-ਰਾਸ਼ਟਰੀ ਕੰਪਨੀਆਂ ਦੇ ਸਹਿਯੋਗ ਨਾਲ ਵੱਡੀ ਗਿਣਤੀ ਵਿੱਚ ਨਵੇਂ ਯੁੱਗ ਦੇ ਕੋਰਸ ਸ਼ੁਰੂ ਕੀਤੇ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ, ਦੇਸ਼ ਦੇ ਇਸ ਹਿੱਸੇ ਵਿੱਚ ਸਭ ਤੋਂ ਉੱਤਮ, ਆਕਰਸ਼ਕ ਸਕਾਲਰਸ਼ਿਪ ਸਕੀਮਾਂ ਦੀ ਪੇਸ਼ਕਸ਼ ਕਰਦੀ ਹੈ, ਸਭ ਤੋਂ ਵੱਧ ਪਲੇਸਮੈਂਟ ਰਿਕਾਰਡ ਰੱਖਦੀ ਹੈ, ਅਤੇ ਇਸਦੇ ਵਿਦਿਆਰਥੀਆਂ ਲਈ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ।

ਵਾਈਸ ਚੇਅਰਮੈਨ ਗੁਰਿੰਦਰ ਸਿੰਘ ਬਾਹਰਾ ਨੇ ਕਿਹਾ ਕਿ  ਇਹ ਰਿਆਤ ਬਾਹਰਾ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਦੀ ਕਾਬਲੀਅਤ ਨੂੰ ਸਲਾਮ ਹੈ ਕਿ ਯੂਨੀਵਰਸਿਟੀ ਦੇ ਬਹੁਤ ਸਾਰੇ ਪਾਸ ਆਊਟ ਵਿਦਿਆਰਥੀਆਂ ਨੇ ਸਿਵਲ ਸਰਵਿਸ ਇਮਤਿਹਾਨਾਂ ‘ਚ ਵੱਡੀਆਂ ਮੱਲਾਂ ਮਾਰੀਆਂ ਹਨ ਜਿਹਨਾਂ  ਵਿਚੋਂ ਕੁਝ ਕੁਝ ਵਿਦਿਆਰਥੀਆਂ ਨੇ ਆਈਏਐਸ ਅਤੇ ਆਈਪੀਐਸ ਬਣੇ ਹਨ ਅਤੇ  ਕਈ ਹੋਰ  ਜੋ ਪੰਜਾਬ, ਹਰਿਆਣਾ ਅਤੇ ਹਿਮਾਚਲ ਦੀਆਂ ਰਾਜ ਸਿਵਲ ਸੇਵਾਵਾਂ ਵਿੱਚ ਚੁਣੇ ਗਏ ਹਨ।

ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਰਿਆਤ ਬਹਰਾ ਯੂਨੀਵਰਸਿਟੀ ਵਿੱਚ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ । ਇਸਨੇ ਇੱਕ ਬ੍ਰਾਂਡ ਨਾਮ ਬਣਾਉਣ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਜੋ ਬੇਮਿਸਾਲ  ਫੈਕਲਟੀ ਦੀ ਤਾਕਤ ਅਤੇ ਪੂਰੀ ਤਰ੍ਹਾਂ ਨਾਲ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਲਈ ਖੜਾ  ਹੈ।

ਸਮਾਗਮ ਵਿੱਚ ਯੂਨੀਵਰਸਿਟੀ ਵਾਈਸ-ਪ੍ਰੈਸੀਡੈਂਟ  ਡਾ: ਸਤਬੀਰ ਸਿੰਘ ਸਹਿਗਲ , ਰਜਿਸਟਰਾਰ ਡਾ: ਦਿਨੇਸ਼ ਸ਼ਰਮਾ, ਡੀਨ ਅਕਾਦਮਿਕ ਮਾਮਲੇ ਡਾ: ਸਤੀਸ਼ ਕੁਮਾਰ ਬਾਂਸਲ,  ਦੇ ਵੱਖ-ਵੱਖ ਸਕੂਲਾਂ ਦੇ ਡੀਨ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਸ਼ਾਮਲ ਹੋਏ।

Leave a Reply

Your email address will not be published. Required fields are marked *