Breaking News
Smart Media Dashmesh Insurance Point

ਹਰਿਆਣਾ: ਰੱਖੜੀ ਮੌਕੇ ਆਂਗਣਵਾੜੀ ਵਰਕਰਾਂ/ਹੈਲਪਰਾਂ ਨੂੰ ਮਿਲੇਗਾ 1,111 ਰੁ: ਸ਼ਗਨ ਰਾਸ਼ੀ ਵਜੋਂ ਤੋਹਫਾ

ਚੰਡੀਗੜ੍ਹ, 14 ਅਗਸਤ, ਪੰਜਾਬੀ ਦੁਨੀਆ ਬਿਊਰੋ :

ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਇੱਕ ਅਨੋਖ਼ੀ ਪਹਿਲਕਦਮੀ ਕਰਦਿਆਂ ਰੱਖੜੀ ਦੇ ਮੌਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਰਾਜ ਦੀਆਂ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ 1,111 ਰੁਪਏ ਦੀ ਸ਼ਗਨ ਰਾਸ਼ੀ ਵਜੋਂ ਦਿੱਤੇ ਜਾਣਗੇ। ਇਹ ਰਾਸ਼ੀ 19 ਅਗਸਤ ਨੂੰ ਰੱਖੜੀ ਵਾਲੇ ਦਿਨ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਹਰਿਆਣਾ ਵਿੱਚ ਕੁੱਲ 51 ਹਜ਼ਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਹਨ।

ਹਰਿਆਣਾ ਸਰਕਾਰ ਦੇ ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸ਼ਗਨ ਦੀ ਇਹ ਰਾਸ਼ੀ ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਅਫ਼ਸਰ ਰਾਹੀਂ ਦਿੱਤੀ ਜਾਵੇਗੀ।

Leave a Reply

Your email address will not be published. Required fields are marked *