Breaking News
Smart Media Dashmesh Mohali Walk Smart Media Insurance Point Hardev Singh Ubha

CAS ਵੱਲੋਂ ਵਿਨੇਸ਼ ਫੋਗਾਟ ਦੀ ਅਪੀਲ ਰੱਦ, ਨਹੀਂ ਮਿਲੇਗਾ ਚਾਂਦੀ ਤਮਗਾ

ਨਵੀਂ ਦਿੱਲੀ, 15 ਅਗਸਤ, ਪੰਜਾਬੀ ਦੁਨੀਆ ਬਿਊਰੋ :

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਉਸ ਦੇ ਸਮਰਥਕਾਂ ਦੀਆਂ ਆਸਾਂ ‘ਤੇ ਪਾਣੀ ਫਿਰ ਗਿਆ ਹੈ। ਕੋਰਟ ਆਫ ਆਰਬਿਟਰੇਸ਼ਨ ਫਾਰ ਸਪੋਰਟਸ (CAS) ਨੇ ਉਸ ਦੀ ਚਾਂਦੀ ਤਮਗੇ ਲਈ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹੁਣ ਫੋਗਾਟ ਨੂੰ ਪੈਰਿਸ ਓਲੰਪਿਕ ‘ਚ ਚਾਂਦੀ ਦਾ ਤਗਮਾ ਨਹੀਂ ਮਿਲੇਗਾ।ਦੱਸਣਯੋਗ ਹੈ ਕਿ 50 ਕਿਲੋ ਭਾਰ ਵਰਗ ਦੇ ਫਾਈਨਲ ਮੈਚ ਤੋਂ ਪਹਿਲਾਂ ਵਿਨੇਸ਼ ਫੋਗਾਟ ਨੂੰ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਸਾਂਝੇ ਤੌਰ ‘ਤੇ ਸਿਲਵਰ ਮੈਡਲ ਦੇਣ ਦੀ ਮੰਗ ਕੀਤੀ ਸੀ। ਇਸ ਮਾਮਲੇ ਦੀ ਸੀਏਐਸ ਵਿੱਚ 9 ਅਗਸਤ ਨੂੰ 3 ਘੰਟੇ ਤੱਕ ਸੁਣਵਾਈ ਹੋਈ। ਇਸ ਦੌਰਾਨ ਵਿਨੇਸ਼ ਵੀ ਮੌਜੂਦ ਸੀ। ਇਸ ਸਬੰਧੀ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਭਾਰਤੀ ਓਲੰਪਿਕ ਸੰਘ (IOA) ਵੱਲੋਂ ਆਪਣਾ ਪੱਖ ਪੇਸ਼ ਕੀਤਾ।

ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ CAS ਦੇ ਫੈਸਲੇ ‘ਤੇ ਨਾਰਾਜ਼ਗੀ ਪ੍ਰਗਟਾਈ ਹੈ। ਉਹਨਾਂ ਕਿਹਾ ਕਿ ਉਹ ਯੂਨਾਈਟਿਡ ਵਰਲਡ ਰੈਸਲਿੰਗ (UWW) ਅਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਦੇ ਫੈਸਲੇ ਤੋਂ ਹੈਰਾਨ ਹਨ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਵਿਨੇਸ਼ ਫੋਗਾਟ CAS ਦੇ ਇਸ ਫੈਸਲੇ ਤੋਂ ਬਾਅਦ ਅੰਤਰ-ਰਾਾਸ਼ਟਰੀ ਕੁਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਚੁੱਕੀ ਹੈ।

Leave a Reply

Your email address will not be published. Required fields are marked *