Breaking News
Dashmesh GS Electricals Verka Smart Media Insurance Point Tav Prasad

ਰਿਆਤ ਬਾਹਰਾ ਯੂਨੀਵਰਸਿਟੀ ਨੇ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ 78ਵਾਂ ਸੁਤੰਤਰਤਾ ਦਿਵਸ

ਮੋਹਾਲੀ, 16  ਅਗਸਤ, ਪੰਜਾਬੀ ਦੁਨੀਆ ਬਿਊਰੋ :

ਰਿਆਤ ਬਾਹਰਾ ਯੂਨੀਵਰਸਿਟੀ ਨੇ  78ਵੇਂ ਸੁਤੰਤਰਤਾ ਦਿਵਸ  ਮੌਕੇ ਇੱਕ ਸ਼ਾਨਦਾਰ ਜਸ਼ਨ ਨਾਲ ਮਨਾਇਆ, ਜਿਸ ਵਿੱਚ ਯੂਨੀਵਰਸਿਟੀ ਦੇ ਭਾਈਚਾਰੇ ਵਿੱਚ ਦੇਸ਼ ਭਗਤੀ ਅਤੇ ਉਤਸ਼ਾਹ ਦੀ ਡੂੰਘੀ ਭਾਵਨਾ ਦਿਖਾਈ ਦਿੱਤੀ।ਇਹ ਸਮਾਗਮ ਯੂਨੀਵਰਸਿਟੀ ਕੈਂਪਸ ਵਿੱਚ ਬੜੇ ਜੋਸ਼ ਨਾਲ ਹੋਇਆ, ਜਿੱਥੇ ਵਿਦਿਆਰਥੀ, ਫੈਕਲਟੀ ਅਤੇ ਸਟਾਫ਼ ਮੈਂਬਰ  ਦੇਸ਼ ਦੀ ਆਜ਼ਾਦੀ ਦਾ ਸਨਮਾਨ ਕਰਨ ਲਈ ਇਕੱਠੇ ਹੋਏ।

ਸਮਾਗਮ ਦੀ ਸ਼ੁਰੂਆਤ ਚਾਂਸਲਰ ਸ.ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਕੀਤੀ। ਸ੍ਰੀ  ਬਾਹਰਾ ਨੇ ਆਪਣੇ ਸੰਬੋਧਨ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਰਾਸ਼ਟਰ ਨਿਰਮਾਣ ਵਿੱਚ ਸਿੱਖਿਆ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ।ਰਿਆਤ ਬਾਹਰਾ 10+2 ਸਕੂਲ ਵਿੰਗ ਦੇ  ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰੋਗਰਾਮ ਪੇਸ਼  ਕੀਤਾ ਗਿਆ , ਜਿਸ ਵਿੱਚ ਦੇਸ਼ ਭਗਤੀ ਦੇ ਗੀਤ, ਨਾਚ ਅਤੇ ਸਕਿਟ ਪੇਸ਼ ਕੀਤੇ ਗਏ ਜੋ ਭਾਰਤ ਦੇ ਅਮੀਰ ਇਤਿਹਾਸ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਦਰਸਾਉਂਦੇ ਸਨ।

ਇਸ ਮੌਕੇ ਰਜਿਸਟਰਾਰ ਡਾ: ਦਿਨੇਸ਼ ਸ਼ਰਮਾ, ਡੀਨ ਅਕਾਦਮਿਕ ਮਾਮਲੇ ਡਾ: ਸਤੀਸ਼ ਕੁਮਾਰ ਬਾਂਸਲ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਮੌਜੂਦ ਸਨ।  ਇਸ ਮੌਕੇ  ਯੂਨੀਵਰਸਿਟੀ ਦੇ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਮਠਿਆਈਆਂ ਵੰਡੀਆਂ ਗਈਆਂ।

ਸਮਾਰੋਹ ਦੀ ਸਮਾਪਤੀ ਆਜ਼ਾਦੀ, ਜਮਹੂਰੀਅਤ ਅਤੇ ਬਰਾਬਰੀ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦੀ ਸਹੁੰ ਦੇ ਨਾਲ ਹੋਈ, ਜਿਸ ਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ।  

ਇਸ ਦੌਰਾਨ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਪਰਵਿੰਦਰ ਸਿੰਘ ਨੂੰ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਵਿਖੇ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ

Leave a Reply

Your email address will not be published. Required fields are marked *