
ਸੰਗਰੂਰ, 17 ਅਗਸਤ, ਪੰਜਾਬੀ ਦੁਨੀਆ ਬਿਊਰੋ :
ਸੀਟੂ ਦੀ ਆਲ ਇੰਡੀਆ ਸਕੱਤਰ ਭੈਣ ਊਸ਼ਾ ਰਾਣੀ ਸੁਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ 9 ਅਗਸਤ ਨੂੰ ਕੋਲਕਾਤਾ ਦੇ ਇੱਕ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਟਰੇਨੀ ਲੇਡੀ ਡਾਕਟਰ ਦੇ ਸਮੂਹਿਕ ਅਤੇ ਪੂਰਣ ਨਿਯੋਜਿਤ ਢੰਗ ਨਾਲ ਕੀਤੇ ਗਏ ਰੇਪ ਕੇਸ ਅਤੇ ਦਰਦਨਾਕ ਕ਼ਤਲ ਦੀ ਸਖ਼ਤ ਨਿਖੇਧੀ ਕੀਤੀ ਹੈ। ਸੀਟੂ ਆਗੂਆਂ ਨੇ ਮੰਗ ਕੀਤੀ ਹੈ, ਕਿ ਸਾਰੇ ਦੋਸ਼ੀਆਂ ਨੂੰ ਫੌਰੀ ਗਿਰਫ਼ਤਾਰ ਕਰਕੇ ਘੱਟੋ -ਘੱਟ ਸਮੇਂ ਵਿੱਚ ਸਖ਼ਤ ਸਜ਼ਾਵਾਂ ਦੇਣਾ ਯਕੀਨੀ ਬਣਾਇਆ ਜਾਵੇ।
ਇਸ ਕੁਕਰਮ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਨ ਵਾਲੇ ਦੁਰਾਚਾਰੀ ਕਾਲਜ ਪ੍ਰਿੰਸੀਪਲ ਨੂੰ ਫੌਰੀ ਬਰਖ਼ਾਸਤ ਕੀਤਾ ਜਾਵੇ, ਘਿਣੌਨੇ ਕੇਸ ਨੂੰ ਆਤਮ ਹੱਤਿਆਂ ਸਾਬਤ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਪਰੋਕਤ ਸਾਰੇ ਸਮਾਜ ਵਿਰੋਧੀ ਤੱਤਾਂ ਦੀ ਪੁਸ਼ਤ ਪਨਾਹੀ ਕਰਨ ਵਾਲੀ ਸੰਵੇਦਨਹੀਨ ਮੋਦੀ ਦੀ ਛੋਟੀ ਭੈਣ ਤੇ ਤਾਨਾਸ਼ਾਹ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ ਮਿਸਾਲੀ ਕਾਰਵਾਈ ਸੁਨਿਸ਼ਚਿਤ ਕੀਤੀ ਜਾਵੇ।
ਸੀਟੂ ਆਗੂਆਂ ਨੇ ਪੰਜਾਬ ਭਰ ਦੀਆਂ ਅਪਣੀਆਂ ਯੂਨੀਅਨਾਂ ਅਤੇ ਜੱਥੇਬੰਦਕ ਕਮੇਟੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ 21 ਅਗਸਤ ਵਾਲੇ ਦਿਨ ਇਸ ਕੇਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਅਤੇ ਅਤੇ ਇਸ ਤਰ੍ਹਾਂ ਦੇ ਦੇਸ਼ ਵਿੱਚ ਵਧ ਰਹੇ ਵਰਤਾਰੇ ਵਿਰੁੱਧ, ਅਤੇ ਮੋਦੀ ਦੀ ਭਾਜਪਾ ਸਰਕਾਰ ਦੀ ਤਰਾਂ ਆਪਹੁਦਰਾ ਤੇ ਤਾਨਾਸ਼ਾਹੀ ਚਲਾਉਣ ਵਾਲੀ ਅਤੇ ਜ਼ਰਾਇਮ ਪੇਸ਼ਾ ਅਨਸਰਾਂ ਦੀ ਪੁਸ਼ਤਪਨਾਹੀ ਕਰਨ ਵਾਲੀ ਮਮਤਾ ਸਰਕਾਰ ਦੇ ਲੋਕ ਵਿਰੋਧੀ ਕਾਰੇ ਨੂੰ ਨੰਗਾ ਕਰਨ।