
ਅਕੋਲਾ, 21 ਅਗਸਤ:
ਮਹਾਰਾਸ਼ਟਰ ਦੇ ਬਦਲਾਪੁਰ ‘ਚ 2 ਨਾਬਾਲਗ ਲੜਕੀਆਂ ਦੇ ਯੌਨ ਸ਼ੋਸ਼ਣ ਮਾਮਲੇ ਤੋਂ ਬਾਅਦ ਹੁਣ ਅਕੋਲਾ ਤੋਂ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਾਜ਼ੀਖੇਡ ਦੇ ਜ਼ਿਲ੍ਹਾ ਪ੍ਰੀਸ਼ਦ ਸਕੂਲ ਦੀਆਂ ਵਿਦਿਆਰਥਣਾਂ ਨਾਲ ਅਧਿਆਪਕ ਪ੍ਰਮੋਦ ਸਰਦਾਰ ‘ਤੇ ਛੇੜਛਾੜ ਦਾ ਦੋਸ਼ ਲੱਗਾ ਹੈ। ਦੋਸ਼ੀ ਅਧਿਆਪਕ ਨੇ 6 ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਕੇ ਉਨ੍ਹਾਂ ਨਾਲ ਸਰੀਰਕ ਸਬੰਧ ਬਣਾਏ। ਇਹ ਘਟਨਾ ਮੰਗਲਵਾਰ ਨੂੰ ਸਾਹਮਣੇ ਆਈ, ਜਦੋਂ ਵਿਦਿਆਰਥਣਾਂ ਨੇ ਘਰ ਜਾ ਕੇ ਆਪਣੇ ਮਾਪਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਿਲਾ ਪ੍ਰੀਸ਼ਦ ਹਾਇਰ ਸੈਕੰਡਰੀ ਸਕੂਲ ‘ਚ ਪ੍ਰਮੋਦ ਸਰਦਾਰ ਨਾਂ ਦਾ ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਦਿਖਾ ਰਿਹਾ ਸੀ ਅਤੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਛੂਹ ਰਿਹਾ ਸੀ। ਇਕ ਵਿਦਿਆਰਥਣ ਨੇ ਬਾਲ ਕਲਿਆਣ ਕੇਂਦਰ ਦੀ ਟੋਲ-ਫ੍ਰੀ ਹੈਲਪਲਾਈਨ ‘ਤੇ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਸੈਂਟਰ ਦੇ ਅਧਿਕਾਰੀਆਂ ਨੇ ਸਕੂਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।