Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ਵਿੱਚ ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ

ਚੰਡੀਗੜ੍ਹ, 5 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲੇ ਲਏ ਗਏ ਹਨ। ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਮਾਨ ਸਰਕਾਰ ਨੇ ਹੋਰ ਝਟਕਾ ਦਿੰਦਿਆਂ ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੰਜਾਬ ਸਰਕਾਰ ਨੇ ਪੈਟਰੋਲ ‘ਤੇ 61 ਪੈਸੇ ਤੇ ਡੀਜ਼ਲ ‘ਤੇ 92 ਪੈਸੇ ਵੈਟ ਵਧਾ ਦਿੱਤਾ ਹੈ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਜਾਣਕਾਰੀ ਦਿੱਤੀ।ਚੀਮਾ ਨੇ ਕਿਹਾ ਕਿ ਵੈਟ ਵਧਣ ਨਾਲ ਡੀਜ਼ਲ ‘ਤੇ 395 ਕਰੋੜ ਰੁਪਏ ਅਤੇ ਪੈਟਰੋਲ ‘ਤੇ 150 ਕਰੋੜ ਰੁਪਏ ਦੀ ਆਮਦਨ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਪੰਜਾਬ ਵਿਚ ਹਿਮਾਚਲ, ਰਾਜਸਥਾਨ ਅਤੇ ਹਰਿਆਣਾ ਨਾਲੋਂ ਘੱਟ ਹੈ। ਉਨ੍ਹਾਂ ਇਹ ਵੀ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦਾ ਫੈਸਲਾ ਉਸੇ ਤਰ੍ਹਾਂ ਲਾਗੂ ਰਹੇਗਾ।

Leave a Reply

Your email address will not be published. Required fields are marked *