Breaking News
Dashmesh GS Electricals Verka Smart Media Insurance Point Tav Prasad

ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਬਰਸੀ ਮੌਕੇ ਸੈਂਕੜੇ ਲੋਕਾਂ ਵਲੋਂ ਸ਼ਰਧਾਂਜਲੀਆਂ ਭੇਂਟ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ਹੀਦੀ ਸਮਾਗਮ ਵਿੱਚ ਕੀਤੀ ਸ਼ਿਰਕਤ

ਨਿਊ ਚੰਡੀਗੜ੍ਹ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਨਿਊ ਚੰਡੀਗੜ੍ਹ ਦੇ ਪਿੰਡ ਭੜੌਂਜੀਆਂ ਦੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਪਹਿਲੀ ਬਰਸੀ ਮੌਕੇ ਸੈਂਕੜੇ ਲੋਕਾਂ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਈਕੋ ਸਿਟੀ-1 ਦੇ ਵਿਸ਼ਾਲ ਗਰਾਊਂਡ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਸਮੇਤ ਸੈਂਕੜੇ ਲੋਕਾਂ ਨੇ ਉਨ੍ਹਾਂ ਨੂੰ ਯਾਦ ਕੀਤਾ।

ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਸ਼ਹੀਦ ਦਾ ਸਮੁੱਚਾ ਪਰਿਵਾਰ, ਪਤਨੀ ਜਗਮੀਤ ਕੌਰ, ਆਨੰਦਪੁਰ ਸਾਹਿਬ ਤੋਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਕਈ ਸੀਨੀਅਰ ਅਧਿਕਾਰੀ, ਸਮਾਜ ਸੇਵੀ, ਪੰਚਾਇਤ ਮੁਖੀ, ਆਰ.ਡਬਲਯੂ.ਏ. ਮੈਂਬਰ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਅਤੇ ਕੀਰਤਨ ਵੀ ਕਰਵਾਇਆ ਗਿਆ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਦੌਰਾਨ ਖੂਨ ਦਾਨ ਕੈਂਪ ਵੀ ਲਗਾਇਆ ਗਿਆ।

ਕੀਰਤੀ ਚੱਕਰ ਅਤੇ ਸੇਵਾ ਮੈਡਲ ਨਾਲ ਸਨਮਾਨਿਤ ਕਰਨਲ ਮਨਪ੍ਰੀਤ ਸਿੰਘ ਪਿਛਲੇ ਸਾਲ 13 ਸਤੰਬਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਸ਼ਹੀਦ ਹੋਏ ਸਨ। ਉਨ੍ਹਾਂ ਦੇ ਪਿਤਾ ਸਵਰਗੀ ਲਖਬੀਰ ਸਿੰਘ ਵੀ ਫੌਜ ਦੇ ਸਿਪਾਹੀ ਸਨ। ਸ਼ਹੀਦ ਕਰਨਲ ਮਨਪ੍ਰੀਤ ਸਿੰਘ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ 2 ਸਾਲ ਪਹਿਲਾਂ ਫੌਜ ਵੱਲੋਂ ਵਸ਼ਿਸ਼ਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ 19 ਰਾਸ਼ਟਰੀ ਰਾਈਫਲਜ਼ ‘ਚ ਲੈਫਟੀਨੈਂਟ ਕਰਨਲ ਦੇ ਅਹੁਦੇ ‘ਤੇ ਸੇਵਾ ਨਿਭਾਅ ਰਹੇ ਸਨ। 2021 ਵਿਚ ਇਸੇ ਬਟਾਲੀਅਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਨ ਵਾਲੇ ਅੱਤਵਾਦੀਆਂ ਦਾ ਸਾਹਮਣਾ ਕੀਤਾ ਸੀ ਅਤੇ ਉਸ ਸਮੇਂ ਦੇ ਲੈਫਟੀਨੈਂਟ ਕਰਨਲ ਮਨਪ੍ਰੀਤ ਸਿੰਘ ਨੇ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਹ ਉਹੀ ਬਟਾਲੀਅਨ ਹੈ ਜਿਸ ਨੇ 2016 ‘ਚ ਅੱਤਵਾਦੀ ਬੁਰਹਾਨ ਵਾਨੀ ਨੂੰ ਮਾਰ ਦਿੱਤਾ ਸੀ। ਸ਼ਹੀਦ ਮਨਪ੍ਰੀਤ ਸਿੰਘ 2003 ਵਿੱਚ ਫੌਜ ਵਿੱਚ ਬਤੌਰ ਲੈਫਟੀਨੈਂਟ ਭਰਤੀ ਹੋਏ ਸਨ। ਸਾਲ 2005 ‘ਚ ਉਨ੍ਹਾਂ ਨੂੰ ਮੇਜਰ ਦੇ ਅਹੁਦੇ ‘ਤੇ ਪਦਉੱਨਤ ਕੀਤਾ ਗਿਆ ਸਨ।

ਇਸ ਮੌਕੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਸਕੂਲ, ਸੜਕ ਦਾ ਨਾਂ ਰੱਖਣ ਅਤੇ ਸ਼ਹੀਦ ਮਨਪ੍ਰੀਤ ਸਿੰਘ ਦੇ ਨਾਂ ’ਤੇ ਉਨ੍ਹਾਂ ਦਾ ਬੁੱਤ ਲਗਾਉਣ ਲਈ ਮੰਤਰੀ ਮੰਡਲ ਵਿੱਚ ਪ੍ਰਵਾਨਗੀ ਮਿਲ ਗਈ ਹੈ ਅਤੇ ਜਲਦੀ ਹੀ ਇਨ੍ਹਾਂ ’ਤੇ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਜਾਣਕਾਰੀ ਹੇਮੰਤ ਚੌਹਾਨ ਨੇ ਦਿੱਤੀ।

Leave a Reply

Your email address will not be published. Required fields are marked *