Breaking News
Dashmesh GS Electricals Verka Smart Media Insurance Point Tav Prasad

ਕੇਜਰੀਵਾਲ ਦੀ ਜ਼ਮਾਨਤ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ “ਸੱਚ ਦੀ ਜਿੱਤ ਹੋਈ”

ਮੰਤਰੀਆਂ, ਆਗੂਆਂ ਅਤੇ ਵਲੰਟੀਅਰਾਂ ਨੇ ਭੰਗੜੇ ਅਤੇ ਮਠਿਆਈਆਂ ਵੰਡ ਕੇ ਮਨਾਇਆ ਜਸ਼ਨ

ਚੰਡੀਗੜ੍ਹ, 13 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਜ਼ਮਾਨਤ ਮਿਲ ਗਈ। ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਕੋਰਟ ਦੇ ਇਸ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰ ਦੀ ਜਿੱਤ ਦੱਸਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਆਪਣੇ ਐਕਸ ਅਕਾਉਂਟ ‘ਤੇ ਪੋਸਟ ਕੀਤਾ ਕਿ “ਆਖ਼ਿਰ ਸੱਚਾਈ ਦੀ ਹੋਈ ਜਿੱਤ… ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ… ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ”।

‘ਆਪ’ ਪੰਜਾਬ ਦੇ ਆਗੂਆਂ ਅਤੇ ਵਲੰਟੀਅਰਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ‘ਚ ਕੇਜਰੀਵਾਲ ਦੀ ਜ਼ਮਾਨਤ ਦਾ ਜਸ਼ਨ ਮਨਾਇਆ, ਮਿਠਾਈਆਂ ਵੰਡੀਆਂ ਅਤੇ ਢੋਲ ਦੀ ਥਾਪ ‘ਤੇ ਭੰਗੜਾ ਕੀਤਾ। ਇਸ ਦੌਰਾਨ ਪੰਜਾਬ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਅਨਮੋਲ ਗਗਨ ਮਾਨ, ਡਾ. ਬਲਬੀਰ, ਸੰਸਦ ਮਲਵਿੰਦਰ ਸਿੰਘ ਕੰਗ, ਸੀਨੀਅਰ ਬੁਲਾਰੇ ਨੀਲ ਗਰਗ, ਸੀਨੀਅਰ ਆਗੂ ਡਾਕਟਰ ਆਹਲੂਵਾਲੀਆ, ਚੇਅਰਮੈਨ ਪ੍ਰਭਜੋਤ ਕੌਰ, ਐਮ ਸੀ ਸੁਖਦੇਵ ਸਿੰਘ ਪਟਵਾਰੀ ਆਦਿ ਵੀ ਪਾਰਟੀ ਵਲੰਟੀਅਰਾਂ ਅਤੇ ਵਰਕਰਾਂ ਨਾਲ ਜਸ਼ਨ ਵਿੱਚ ਸ਼ਾਮਲ ਹੋਏ।

Leave a Reply

Your email address will not be published. Required fields are marked *