Breaking News
Smart Media Dashmesh Mohali Walk Smart Media Insurance Point Hardev Singh Ubha

ਡਾਕਟਰਾਂ ਦੀ ਹੜਤਾਲ ਖਤਮ: ਪੰਜਾਬ ਸਰਕਾਰ ਨੇ ਸਾਰੀਆਂ ਮੰਗਾਂ ਮੰਨੀਆਂ

ਚੰਡੀਗੜ੍ਹ, 14 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਪਿਛਲੇ ਕਈ ਦਿਨਾਂ ਤੋਂ ਪੰਜਾਬ ਭਰ ਵਿੱਚ ਚੱਲ ਰਹੀ ਡਾਕਟਰਾਂ ਦੀ ਹੜਤਾਲ ਅੱਜ ਖਤਮ ਹੋ ਗਈ ਹੈ। ਪੰਜਾਬ ਸਰਕਾਰ ਨੇ ਸੰਘਰਸ਼ਕਾਰੀ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਸ਼ਰਤ ਤੋਂ ਮੰਨ ਲਿਆ ਹੈ।

ਪੀਸੀਐਮਐਸਏ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਮੀਟਿੰਗ ਚੰਗੇ ਮਾਹੌਲ ’ਚ ਹੋਈ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਹੈ। ਇਸ ਤੋਂ ਬਾਅਦ ਡਾਕਟਰਾਂ ਦੀ ਜਥੇਬੰਦੀ ਨੇ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ।

ਦੱਸਣਯੋਗ ਹੈ ਕਿ ਪੂਰੇ ਸੂਬੇ ਵਿੱਚ ਸਰਕਾਰੀ ਡਾਕਟਰ ਮੰਗਾਂ ਨੂੰ ਲੈ ਕੇ ਪਿਛਲੇ 6 ਦਿਨਾਂ ਤੋਂ ਹੜਤਾਲ ’ਤੇ ਸਨ। ਡਾਕਟਰਾਂ ਦੀ ਹੜਤਾਲ ਕਾਰਨ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

Leave a Reply

Your email address will not be published. Required fields are marked *