
ਮੋਹਾਲੀ, 16 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ (ਐਮ.ਐਸ.ਸੀ.ਏ.) ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਟਰੀਓਸੀ ਫਾਰਮ ਐਂਡ ਰਿਜੋਰਟ, ਬੱਦੀ, ਹਿਮਾਚਲ ਪ੍ਰਦੇਸ਼ ਵਿਖੇ ਪਿਕਨਿਕ ਟੂਰ ਲਗਾਇਆ ਗਿਆ, ਜਿਸ ਵਿੱਚ ਤਕਰੀਬਨ 135 ਮੈਬਰਾਂ ਨੇ ਸ਼ਮੂਲੀਅਤ ਕੀਤੀ।
ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਇਸ ਦੌਰਾਨ ਮੈਂਬਰਾਂ ਲਈ ਵਿਸ਼ੇਸ਼ ਤੌਰ ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ ਸੀ।
ਪ੍ਰਧਾਨ ਬ੍ਰਿਗੇਡੀਅਰ ਜਗਦੇਵ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੌਰਾਨ ਖੂਬਸੂਰਤ ਫਾਰਮ ਹਾਊਸ ਵਿੱਚ ਖੇਡਾਂ ਵਿੱਚ ਭਾਗ ਲੈਂਦਿਆਂ ਖੂਬ ਅਨੰਦ ਮਾਣਿਆ। ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ। ਵੱਖ ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਨਕਦ ਇਨਾਮ ਅਤੇ ਤੋਹਫੇ ਦਿੱਤੇ ਗਏ।

ਟੂਰ ਦੌਰਾਨ ਮਾਹੌਲ ਉਸ ਸਮੇਂ ਹੋਰ ਵੀ ਰੰਗੀਨ ਹੋ ਗਿਆ ਜਦੋਂ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਢੋਲ ਦੀ ਤਾਲ ‘ਤੇ ਬੋਲੀਆਂ ਪਾਉਂਦੇ ਹੋਏ ਗਿੱਧੇ ਅਤੇ ਭੰਗੜੇ ਪਾਏ ਗਏ।
ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਜਰਨੈਲ ਸਿੰਘ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਬੇਦੀ ਜਨਰਲ ਸਕੱਤਰ, ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਹਰਜਿੰਦਰ ਸਿੰਘ ਸਕੱਤਰ ਈਵੈਂਟਸ, ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ, ਜੀ ਐਸ ਬਿੰਦਰਾ, ਚਰਨਜੀਤ ਸਿੰਘ, ਵਿੰਗ ਕਮਾਂਡਰ ਬਲਦੇਵ ਸਿੰਘ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕੀਤਾ ਗਿਆ।