Breaking News
Smart Media Dashmesh Mohali Walk Smart Media Insurance Point Hardev Singh Ubha

ਪੰਜਾਬ ’ਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ

ਫਾਰਮ ਭਰਨ ਦੀ ਆਖਰੀ ਤਰੀਕ 4 ਅਕਤੂਬਰ

ਚੰਡੀਗੜ੍ਹ, 25 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਅੱਜ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 15 ਅਕਤੂਬਰ 2024 ਨੂੰ ਵੋਟਾਂ ਪੈਣਗੀਆਂ। ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਚੋਣਾਂ ਸਬੰਧੀ 27 ਸਤੰਬਰ ਨੂੰ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ। 4 ਅਕਤੂਬਰ 3 ਵਜੇ ਤੱਕ ਫਾਰਮ ਭਰਨ ਦੀ ਆਖਰੀ ਤਾਰੀਕ ਹੋਵੇਗੀ। 5 ਅਕਤੂਬਰ ਨੂੰ ਫਾਰਮ ਸਕਰੂਟਨੀ ਹੋਵੇਗੀ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਤੱਕ ਉਮੀਦਵਾਰ ਆਪਣਾ ਫਾਰਮ ਵਾਪਸ ਲੈ ਸਕਣਗੇ।

ਗ੍ਰਾਮ ਪੰਚਾਇਤ ਲਈ ਵੋਟਰ ਸੂਚੀ ਦੂਜੀਆਂ ਚੋਣਾਂ ਨਾਲ ਵੱਖਰੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 4 ਸਤੰਬਰ ਤੱਕ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 13237 ਗ੍ਰਾਮ ਪੰਚਾਇਤਾਂ ਹਨ। 19110 ਪੋਲਿੰਗ ਬੂਥ ਤਿਆਰ ਬਣਨਗੇ। ਇਨ੍ਹਾਂ ਚੋਣਾਂ ਵਿੱਚ 1 ਕਰੋੜ 33 ਲੱਖ 97 ਹਜ਼ਾਰ 932 ਵੋਟਰ ਹਨ। ਉਨ੍ਹਾਂ ਦੱਸਿਆ ਕਿ ਇਹ ਬੋਲਟ ਬਾਕਸ ਰਾਹੀਂ ਹੀ ਹੋਣਗੀਆਂ। ਉਨ੍ਹਾਂ ਉਮੀਦਵਾਰਾਂ ਲਈ ਨੋਮੀਨੇਸ਼ਨ ਵਜੋਂ 100 ਰੁਪਏ ਫੀਸ ਭਰਨੀ ਪਵੇਗੀ, ਜਦੋਂ ਕਿ ਐਸਸੀ ਬੀਸੀ ਨੂੰ 50 ਫੀਸਦੀ ਫੀਸ ਦੀ ਛੋਟ ਹੋਵੇਗੀ। ਸਰਪੰਚ 40 ਹਜ਼ਾਰ ਰੁਪਏ ਵੋਟਾਂ ਲਈ ਖਰਚ ਕਰ ਸਕਣਗੇ, ਪੰਚ ਲਈ 30 ਹਜ਼ਾਰ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਉਮੀਦਵਾਰ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜ ਸਕਣਗੇ।ਚੋਣ ਕਮਿਸ਼ਨ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਚੋਣ ਸ਼ਡਿਊਲ ਫਸਲਾਂ ਦੀ ਕਟਾਈ, ਤਿਉਹਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਸਨ। ਦੋ ਹਫ਼ਤੇ ਪਹਿਲਾਂ ਸਰਕਾਰ ਨੇ ਬਾਕੀ ਰਹਿੰਦੀਆਂ 153 ਪੰਚਾਇਤ ਸੰਮਤੀਆਂ ਵਿੱਚੋਂ 76 ਨੂੰ ਵੀ ਭੰਗ ਕਰ ਦਿੱਤਾ ਸੀ।

Leave a Reply

Your email address will not be published. Required fields are marked *