Breaking News
Dashmesh GS Electricals Verka Smart Media Insurance Point Tav Prasad

ਪੰਜਾਬ ਸਰਕਾਰ ‘ਚ ਕੋਈ ਵੱਡਾ ਸਿਆਸੀ ਫੇਰਬਦਲ ਹੋਣ ਦੀਆਂ ਕਨਸੋਆਂ? ਸੋਸ਼ਲ ਮੀਡੀਆ ‘ਤੇ ਛਿੜੀ ਚਰਚਾ!

ਸਪੀਕਰ ਸੰਧਵਾਂ ਨੇ ਅਫਵਾਹਾਂ ਨੂੰ ਕੀਤਾ ਮੁੱਢੋਂ ਰੱਦ

ਚੰਡੀਗੜ੍ਹ, 28 ਸਤੰਬਰ, ਮਨਜੀਤ ਸਿੰਘ ਚਾਨਾ:

ਪੰਜਾਬ ਦੇ ਰਾਜਸੀ ਗਲਿਆਰਿਆਂ ਵਿੱਚ ਸ਼ਨੀਵਾਰ ਸਵੇਰ ਤੋਂ ਹੀ ਇਹ ਚਰਚਾ ਚੱਲ ਰਹੀ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿੱਚ ਕੋਈ ਵੱਡਾ ਸਿਆਸੀ ਧਮਾਕਾ ਹੋਣ ਜਾ ਰਿਹਾ ਹੈ। ਦੱਸਣਯੋਗ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਪੰਜਾਬ ਮੰਤਰੀ ਮੰਡਲ ਵਿੱਚ ਇਕ ਵੱਡਾ ਫੇਰਬਦਲ ਹੋਇਆ ਹੈ, ਜਿਸ ਵਿੱਚ ਚਾਰ ਕੈਬਨਿਟ ਮੰਤਰੀਆਂ ਦੀ ਛੁੱਟੀ ਕਰਕੇ, ਪੰਜ ਨਵੇਂ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਵਾਈ ਗਈ ਹੈ।

ਚੇਤੇ ਰਹੇ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਬੀਅਤ ਅਚਾਨਕ ਖਰਾਬ ਹੋਣ ਕਾਰਨ, ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਭਾਵੇਂਕਿ ਅੱਜ ਉਹਨਾਂ ਦੀ ਸਿਹਤ ਵਿਚ ਸੁਧਾਰ ਦੀ ਖਬਰ ਵਿੱਤ ਮੰਤਰੀ ਵਲੋਂ ਨਸ਼ਰ ਕੀਤੀ ਗਈ ਹੈ।

ਇਸੇ ਦੌਰਾਨ ਦੂਸਰੇ ਪਾਸੇ ਅਜਿਹੀ ਚਰਚਾ ਛਿੜ ਗਈ ਹੈ ਕਿ ਪੰਜਾਬ ਸਰਕਾਰ ‘ਚ ਕੋਈ ਵੱਡਾ ਬਦਲਾਅ ਹੋਣ ਜਾ ਰਿਹਾ ਹੈ? ਸ਼ਾਮ ਤੱਕ ਅਫਵਾਹਾਂ ਦਾ ਇਹ ਬਜ਼ਾਰ ਉਦੋਂ ਗਰਮ ਹੋ ਗਿਆ, ਜਦੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ। ਸੂਤਰਾਂ ਮੁਤਾਬਕ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹਨਾਂ ਸਭ ਅਫਵਾਹਾਂ ਦਾ ਮੁੱਢੋਂ ਖੰਡਨ ਕੀਤਾ ਹੈ।

ਇਸ ਛਿੜੀ ਚਰਚਾ ਪਿਛੇ ਕਿੰਨੀ ਕੁ ਸੱਚਾਈ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ ਸੋਸ਼ਲ ਮੀਡੀਆ ਉਤੇ ਇਸ ਮਾਮਲੇ ਨੂੰ ਲੈ ਕੇ ਲੋਕਾਂ ਵਿੱਚ ਅਸਲ ਸੱਚਾਈ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *