Breaking News
Dashmesh GS Electricals Verka Smart Media Insurance Point Tav Prasad

ਹੁਣ ਗਾਇਕਾਂ ਨੂੰ ਪੈਸੇ ਖਰਚ ਕਰਕੇ ਲੈਣੀ ਪਊ ਪੁਲਿਸ ਸੁਰੱਖਿਆ!

ਪੰਜਾਬ ਪੁਲਿਸ ਨੇ ਦੋ ਗਾਇਕਾਂ ਨੂੰ ਛੱਡ ਕੇ ਬਾਕੀ ਪੰਜਾਬੀ ਗਾਇਕਾਂ ਦੀ ਸੁਰੱਖਿਆ ਲਈ ਵਾਪਸ!

ਚੰਡੀਗੜ੍ਹ, 28 ਸਤੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਪੁਲਿਸ ਨੇ ਦੋ ਪੰਜਾਬੀ ਗਾਇਕਾਂ ਨੂੰ ਛੱਡ ਕੇ ਬਾਕੀ ਸਾਰੇ ਪੰਜਾਬੀ ਗਾਇਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਹਨਾਂ ਦੋ ਪੰਜਾਬੀ ਗਾਇਕਾਂ ਨੂੰ ਪੁਲਸ ਸੁਰੱਖਿਆ ਦਿੱਤੀ ਜਾਵੇਗੀ, ਉਹ ਮਸ਼ਹੂਰ ਕਲਾਕਾਰ ਤੇ ਗਾਇਕ ਗਿੱਪੀ ਗਰੇਵਾਲ ਅਤੇ ਬੱਬੂ ਮਾਨ, ਜਦਕਿ ਬਾਕੀ ਗਾਇਕਾਂ ਨੂੰ ਹੁਣ ਪੁਲਸ ਸੁਰੱਖਿਆ ਲਈ ਮੁਲਾਜ਼ਮਾਂ ਦਾ ਖਰਚਾ ਭਰਨਾ ਪਏਗਾ। ਬੀਤੇ ਦਿਨੀਂ ਡੀਜੀਪੀ ਗੌਰਵ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੁਲਸ ਦੇ ਸੁਰੱਖਿਆ ਵਿੰਗ ਵੱਲੋਂ ਪੇਸ਼ ਕੀਤੀ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਿਸ ਨੇ ਇਹ ਫੈਸਲਾ ਲਿਆ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕਿਸੇ ਵੀ ਕਲਾਕਾਰ ਨੂੰ ਕਿਸੇ ਕਾਰਨ ਸੁਰੱਖਿਆ ਦੀ ਲੋੜ ਪੈਂਦੀ ਹੈ ਤਾਂ ਉਹ ਪੁਲਿਸ ਮੁਲਾਜ਼ਮਾਂ ਦਾ ਖਰਚਾ ਅਦਾ ਕਰਕੇ ਸੁਰੱਖਿਆ ਪ੍ਰਾਪਤ ਕਰ ਸਕਦਾ ਹੈ। ਜੇਕਰ ਕੋਈ ਕਲਾਕਾਰ ਸੁਰੱਖਿਆ ਲਈ ਅਰਜ਼ੀ ਦਿੰਦਾ ਹੈ ਤਾਂ ਉਸ ਦੀ ਪੂਰੀ ਰਿਪੋਰਟ ਖੁਫੀਆ ਏਜੰਸੀਆਂ ਵੱਲੋਂ ਤਿਆਰ ਕੀਤੀ ਜਾਵੇਗੀ। ਜੇਕਰ ਉਹ ਮਾਪਦੰਡਾਂ ‘ਤੇ ਖਰਾ ਉਤਰਦਾ ਹੈ ਤਾਂ ਹੀ ਮੁਫ਼ਤ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

ਪੰਜਾਬ ਪੁਲਸ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਸਿਰਫ਼ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਕਿਸੇ ਗੈਂਗਸਟਰ ਤੋਂ ਖ਼ਤਰਾ ਹੈ। ਪੁਲਸ ਅਨੁਸਾਰ ਤਨਖ਼ਾਹ ਵਾਲੀ ਸੁਰੱਖਿਆ ਲਈ ਲੋੜੀਂਦੇ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਦੇ ਹਿਸਾਬ ਨਾਲ ਉਨ੍ਹਾਂ ਦੀ ਛੇ ਮਹੀਨਿਆਂ ਦੀ ਤਨਖਾਹ ਸਰਕਾਰ ਕੋਲ ਐਡਵਾਂਸ ਵਿੱਚ ਜਮ੍ਹਾਂ ਕਰਵਾਉਣੀ ਪਵੇਗੀ। ਉਸ ਨੂੰ ਆਪਣੀ ਆਈਟੀ ਰਿਟਰਨ ਦੇ ਦਸਤਾਵੇਜ਼ ਵੀ ਪ੍ਰਦਾਨ ਕਰਨੇ ਹੋਣਗੇ। ਉਨ੍ਹਾਂ ਦੀ ਤਸਦੀਕ ਤੋਂ ਬਾਅਦ ਹੀ ਪੇਡ ਸੁਰੱਖਿਆ ਪ੍ਰਦਾਨ ਕਰਨ ਦਾ ਫੈਸਲਾ ਲਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਸੁਰੱਖਿਆ ਘਟਾ ਕੇ ਇਸਦੀ ਜਾਣਕਾਰੀ ਜਨਤਕ ਕਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਵੀ ਕਤਲ ਕਰ ਦਿੱਤਾ ਗਿਆ ਸੀ।

Leave a Reply

Your email address will not be published. Required fields are marked *