Breaking News
Dashmesh GS Electricals Verka Smart Media Insurance Point Tav Prasad

ਸੈਂਟ ਸੋਲਜਰ ਸਕੂਲ ’ਚ ਟ੍ਰੈਫਿਕ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਰਵਾਇਆ ਸੈਮੀਨਾਰ 

18 ਸਾਲ ਤੋਂ ਘੱਟ ਉਮਰ ਦਾ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਮਾਪਿਆਂ ਨੂੰ ਹੋਵੇਗੀ 3 ਸਾਲ ਦੀ ਕੈਦ ਤੇ ਜੁਰਮਾਨਾ : ਡੀਐੱਸਪੀ ਕਰਨੈਲ ਸਿੰਘ 

 ਐੱਸਏਐੱਸ ਨਗਰ, 8 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : 

ਜਿਲ੍ਹਾ ਐਸ.ਏ.ਐਸ. ਨਗਰ ਵੱਲੋਂ ਨਸ਼ਿਆਂ ਖ਼ਿਲਾਫ਼ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟ੍ਰੈਫਿਕ ਜਿਲ੍ਹਾ ਐਸ.ਏ.ਐਸ. ਨਗਰ ਵੱਲੋਂ ਸਮੇਤ ਐਸ.ਆਈ ਪਰਮਿੰਦਰ ਸਿੰਘ ਇੰਚਾਰਜ ਟ੍ਰੈਫਿਕ ਜੋਨ-2, ਏ.ਐਸ.ਆਈ ਜਨਕ ਰਾਜ ਇੰਚਾਰਜ ਐਜੂਕੇਸ਼ਨ ਸੈੱਲ ਮੋਹਾਲੀ ਵੱਲੋਂ 7 ਅਕਤੂਬਰ 2024 ਨੂੰ ਸੈਂਟ ਸੋਲਜਰ ਸਕੂਲ, ਫੇਸ-7, ਮੋਹਾਲੀ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ।

ਇਸ ਮੌਕੇ ਡੀਐੱਸਪੀ ਕਰਨੈਲ ਸਿੰਘ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਨੂੰ ਵਹੀਕਲ ਨਾ ਚਲਾਉਣ ਸਬੰਧੀ ਜਾਣੂੰ ਕਰਵਾਇਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ, ਜਿਸ ਵਿਅਕਤੀ ਵੱਲੋਂ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦਿੱਤਾ ਉਸ ਵਿਅਕਤੀ ਨੂੰ ਵੀ 3 ਸਾਲ ਦੀ ਸਜਾ ਜਾਂ ਜੁਰਮਾਨਾ ਹੋ ਸਕਦਾ ਹੈ।

ਸ. ਕਰਨੈਲ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਸ਼ਰੀਰ ਨੂੰ ਹੀ ਨਹੀਂ ਬਲਕਿ ਸਾਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਂਦੀਆਂ ਹਨ, ਜਿਸ ਨਾਲ ਅਸੀਂ ਇੱਕ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਾਂ। ਉਨ੍ਹਾਂ ਸਾਰੇ ਵਿਦਿਆਰਥੀਆ ਨੂੰ ਸਮਝਾਇਆ ਕਿ ਤੁਸੀ ਆਪਣੇ-ਆਪਣੇ ਪਰਿਵਾਰਕ ਮੈਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰੋ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰੋ।

ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਅੰਜਲੀ ਸ਼ਰਮਾ ਅਤੇ ਹੋਰ ਅਧਿਆਪਕਾਂ ਦੀਆਂ ਕੋਸ਼ਿਸ਼ਾਂ ਸਦਕਾ ਵਿਦਿਆਰਥੀਆਂ ਨੂੰ ਹੈਲਥ ਸੈਫਟੀ ਐਂਡ ਅਵੇਰਨੈਸ ਮਿਸ਼ਨ ਦੇ ਤਹਿਤ ਨਸ਼ਿਆ ਤੋਂ ਹੋਣ ਵਾਲੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨ ਬਾਰੇ ਵੀ ਸਮਝਾਇਆ ਗਿਆ।ਪ੍ਰਿੰਸੀਪਲ ਅੰਜਲੀ ਸ਼ਰਮਾ ਨੇ ਡੀਐਸਪੀ ਟ੍ਰੈਫਿਕ ਕਰਨੈਲ ਸਿੰਘ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।

Leave a Reply

Your email address will not be published. Required fields are marked *