Breaking News
Dashmesh GS Electricals Verka Smart Media Insurance Point Tav Prasad

ਹਾਈਕੋਰਟ ਨੇ ਵੱਡੀ ਗਿਣਤੀ ਪੰਚਾਇਤਾਂ ਦੀਆਂ ਚੋਣਾਂ ‘ਤੇ ਲਾਈ ਰੋਕ

ਚੰਡੀਗੜ੍ਹ, 9 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਵੱਡਾ ਫੈਸਲਾ ਲਿਆ ਹੈ। ਜਿਨ੍ਹਾਂ ਪਿੰਡਾਂ ਦੀਆਂ ਚੋਣ ਪਟੀਸ਼ਨਾਂ ਅਦਾਲਤ ਵਿੱਚ ਪਾਈਆਂ ਗਈਆਂ ਹਨ, ਉਨ੍ਹਾਂ ਵਿੱਚ ਅਦਾਲਤ ਨੇ ਚੋਣ ਪ੍ਰਕਿਰਿਆ 14 ਤਰੀਕ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਹੋਵੇਗੀ।

ਇਸ ਮੌਕੇ ਪਿੰਡ ਦੇ ਲੋਕਾਂ ਦੇ ਵਕੀਲ ਹਾਕਮ ਸਿੰਘ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ 250 ਤੋਂ ਵੱਧ ਪਟੀਸ਼ਨਾਂ ਪੁੱਜੀਆਂ ਸਨ, ਜਿਨ੍ਹਾਂ ‘ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅਦਾਲਤ ਵਿੱਚ 70 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹਾਲਾਂਕਿ ਇਸ ਮਾਮਲੇ ‘ਚ ਅਜੇ ਵਿਸਥਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ।

Leave a Reply

Your email address will not be published. Required fields are marked *