Breaking News
Dashmesh GS Electricals Verka Smart Media Insurance Point Tav Prasad

ਗੁ: ਸਾਹਿਬ ਸੈਕਟਰ-40 ਦੇ ਦੀਵਾਨ ਹਾਲ ਦਾ ਨਵੀਨੀਕਰਨ ਸੰਪੂਰਨ ਹੋਣ ‘ਤੇ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ

ਗੁਰੂ ਘਰ ਦੇ ਮਹਾਨ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕੀਤਾ

ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ

ਚੰਡੀਗੜ੍ਹ, 13 ਅਕਤੂਬਰ (ਮਨਜੀਤ ਸਿੰਘ ਚਾਨਾ) :

ਵਾਹਿਗੁਰੂ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 40ਬੀ, ਚੰਡੀਗੜ੍ਹ ਵਿਖੇ ਦੀਵਾਨ ਹਾਲ ਸੱਚਖੰਡ ਸਾਹਿਬ ਦਾ ਨਵੀਨੀਕਰਨ ਸੰਪੂਰਨ ਹੋਣ ਉਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ ਇਕ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ।

ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਨਵੀਨੀਕਰਨ ਦੇ ਕੰਮ ਬਾਅਦ ਅਤਿ ਆਧੁਨਿਕ ਤਕਨੀਕ ਨਾਲ ਲੈਸ ਸੱਚਖੰਡ ਸਾਹਿਬ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾਣ ਸਮੇਂ ਕੀਰਤਨ ਦਰਬਾਰ ਵਿਚ ਸਿੱਖ ਪੰਥ ਦੇ ਮਹਾਨ ਕੀਰਤਨੀ ਜੱਥਿਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।

ਇਸ ਦੌਰਾਨ ਦਿਨ ਸ਼ੁਕਰਵਾਰ 11 ਅਕਤੂਬਰ 2024 ਤੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ ਸਨ ਅਤੇ ਅੱਜ ਅੰਮ੍ਰਿਤ ਵੇਲੇ ਤੋਂ ਇਲਾਹੀ ਬਾਣੀ ਦੇ ਕੀਰਤਨ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ 10 ਤੋਂ 11 ਵਜੇ ਤੱਕ ਭਾਈ ਅਮਰਜੀਤ ਸਿੰਘ ਜੀ ਚੰਡੀਗੜ੍ਹ ਵਾਲਿਆਂ ਦੇ ਜੱਥੇ ਨੇ ਕੀਰਤਨ ਅਤੇ 11 ਤੋਂ 12 ਵਜੇ ਤੱਕ ਪਾਉਂਟਾ ਸਾਹਿਬ ਵਾਲੇ ਕੀਰਤਨੀਏ ਭਾਈ ਜਸਬੀਰ ਸਿੰਘ ਜੀ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ, ਜਦਕਿ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਦੇ ਜੱਥੇ ਵਲੋਂ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਇਤਿਹਾਸ ਨਾਲ ਹਾਜ਼ਰ ਸੰਗਤਾਂ ਨੂੰ ਰੱਬੀਂ ਬਾਣੀ ਨਾਲ ਜੋੜ ਕੇ ਮੰਤਰ ਮੁਗਧ ਕਰ ਦਿੱਤਾ। ਉਪਰੰਤ 1.30 ਤੋਂ 2.30 ਵਜੇ ਤੱਕ ਭਾਈ ਸਾਹਿਬ ਜੋਗਿੰਦਰ ਸਿੰਘ ਰਿਆੜ ਜੀ ਦੇ ਕੀਰਤਨੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਵਿਚ ਲੀਨ ਕਰ ਦਿੱਤਾ। ਆਖ਼ਰ ਵਿਚ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਦੇ ਜੱਥੇ ਨੇ ਆਨੰਦ ਸਾਹਿਬ ਦੀ ਬਾਣੀ ਉਪਰੰਤ ਕੀਰਤਨ ਦਰਬਾਰ ਦੀ ਸਮਾਪਤੀ ਕੀਤੀ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਵਿਚ ਵਿੱਤੀ ਅਤੇ ਹਰ ਤਰ੍ਹਾਂ ਦੀ ਸੇਵਾ ਨਿਭਾਉਣ ਵਾਲੀਆਂ ਸਖ਼ਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਦੌਰਾਨ ਵਿਸ਼ੇਸ਼ ਤੌਰ ਉਤੇ ਸਮਾਜ ਭਲਾਈ ਲਈ ਓ.ਟੀ. ਸਟਾਫ ਵੈਲਫੇਅਰ ਸੁਸਾਇਟੀ (ਰਜਿ:) ਖਰੜ, ਮੋਹਾਲੀ ਦੇ ਸਹਿਯੋਗ ਨਾਲ ਵਿਸ਼ੇਸ਼ ਖੂਨਦਾਨ ਕੈਂਪ ਦਾ ਵੀ ਆਯੋਜਨ ਕੀਤਾ ਗਿਆ।

ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਮੀਤ ਗ੍ਰੰਥੀ ਰਜਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਲੋਂ ਕਥਾ ਅਤੇ ਅਰਦਾਸ ਉਪਰੰਤ ਗੁਰੂ ਸਾਹਿਬ ਦੇ ਪਵਿੱਤਰ ਹੁਕਮਨਾਮੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਦੁਆਰਾ ਸਾਹਿਬ ਦੇ ਸੇਵਕਾਂ ਵਲੋਂ ਬਾਖ਼ੂਬੀ ਸੇਵਾ ਨਿਭਾਈ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *