Breaking News
Smart Media Dashmesh Insurance Point

ਜੰਮੂ-ਕਸ਼ਮੀਰ: ਉਮਰ ਅਬਦੁੱਲਾ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਕਾਂਗਰਸ ਵੱਲੋਂ ਸਰਕਾਰ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

ਸ਼੍ਰੀਨਗਰ, 16 ਅਕਤੂਬਰ, ਪੰਜਾਬ ਦੁਨੀਆ ਬਿਊਰੋ :

ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ, ਸ਼੍ਰੀਨਗਰ ਵਿਖੇ ਇਕ ਸਮਾਗਮ ਦੌਰਾਨ ਨੈਸ਼ਨਲ ਕਾਨਫਰੰਸ ਪਾਰਟੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਲਈ ਹੈ। ਉਹ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ।

ਉਹਨਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸਪਾ ਮੁਖੀ ਅਖਿਲੇਸ਼ ਯਾਦਵ ਤੇ ਆਪ ਆਗੂ ਸੰਜੇ ਸਿੰਘ ਸਮੇਤ 6 ਪਾਰਟੀਆਂ ਦੇ ਆਗੂ ਹਾਜ਼ਰ ਸਨ। ਇਸ ਦੌਰਾਨ ਕਾਂਗਰਸ ਨੇ ਸਰਕਾਰ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ ਅਤੇ ਨਾ ਹੀ ਉਸਦਾ ਕੋਈ ਵਿਧਾਇਕ ਮੰਤਰੀ ਬਣੇਗਾ। ਕਾਂਗਰਸ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *