Breaking News
Dashmesh GS Electricals Verka Smart Media Insurance Point Tav Prasad

ਸਾਬਕਾ ਵਿਧਾਇਕਾ ਨਸ਼ੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 23 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਕਾਂਗਰਸ ਦੀ ਸਾਬਕਾ ਵਿਧਾਇਕ ਅਤੇ ਹੁਣ ਭਾਜਪਾ ਆਗੂ ਨੂੰ ਪੰਜਾਬ ਪੁਲਿਸ ਵੱਲੋਂ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ। ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸੰਨੀ ਇਨਕਲੈਵ ਵਿਖੇ ਇਸ ਸਬੰਧੀ ਸਰਚ ਆਪਰੇਸ਼ਨ ਚਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਸੁਖਚੈਨ ਗਿੱਲ ਆਈਜੀ ਵੱਲੋਂ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਚ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

ਆਈ ਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ। ਉਸਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਵਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿਨਾਂ ਦਾ ਗੱਡੀਆਂ ਨਾਲ ਕੋਈ ਰਾਬਤਾ ਨਹੀਂ ਹੈ।

ਜ਼ਿਕਰਯੋਗ ਹੈ ਕਿ ਸਤਿਕਾਰ ਕੌਰ ਕਾਂਗਰਸ ਦੀ ਸੀਟ ਉਤੇ ਵਿਧਾਇਕ ਬਣੇ ਸਨ, ਜੋ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

Leave a Reply

Your email address will not be published. Required fields are marked *