Breaking News
Smart Media Dashmesh Insurance Point

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਕਈ ਪੁਲਿਸ ਅਧਿਕਾਰੀ ਕੀਤੇ ਮੁਅੱਤਲ

ਚੰਡੀਗੜ੍ਹ, 26 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਸਮੇਤ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ, ਸਮਰ ਵਨੀਤ, ਸਬ ਇੰਸਪੈਕਟਰ ਰੀਨਾ, ਖਰੜ ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ, ASI ਮੁਖਤਿਆਰ ਸਿੰਘ ਤੇ ਐੱਚਸੀ (LR) ਓਮ ਪ੍ਰਕਾਸ਼ ਸ਼ਾਮਲ ਹਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਜਦੋਂ ਲਾਰੈਂਸ ਬਿਸ਼ਨੋਈ ਸੀਆਈਏ ਪੁਲਿਸ ਸਟੇਸ਼ਨ, ਖਰੜ ਦੀ ਹਿਰਾਸਤ ਵਿੱਚ ਸੀ, ਉਦੋਂ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *