Breaking News
Dashmesh GS Electricals Verka Smart Media Insurance Point Tav Prasad

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਧਾਮੀ ਨੂੰ 107 ਅਤੇ ਜਗੀਰ ਕੌਰ ਨੂੰ 33 ਵੋਟਾਂ ਪਈਆਂ

ਅੰਮ੍ਰਿਤਸਰ, 28 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਉਹਨਾਂ ਨੇ ਬੀਬੀ ਜਗੀਰ ਕੌਰ ਨੂੰ ਵੱਡੇ ਫਰਕ ਨਾਲ ਹਰਾਇਆ ਹੈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ 107 ਜਦਕਿ ਬੀਬੀ ਜਗੀਰ ਕੌਰ ਨੂੰ 33 ਵੋਟਾਂ ਪਈਆਂ ਅਤੇ 2 ਵੋਟਾਂ ਰੱਦ ਹੋਈਆਂ। ਇਸ ਤਰ੍ਹਾਂ ਕੁੱਲ 142 ਵੋਟਾਂ ਪਈਆਂ।

ਇਸ ਤੋਂ ਪਹਿਲਾਂ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਂ ਪੇਸ਼ ਕੀਤਾ ਜਿਸਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਾਈਦ ਕੀਤੀ।

ਡੇਰਾ ਬਾਬਾ ਨਾਨਕ ਤੋਂ ਅਮਰੀਕ ਸਿੰਘ ਸ਼ਾਹਪੁਰ ਨੇ ਬੀਬੀ ਜਗੀਰ ਕੌਰ ਦਾ ਨਾਂ ਪੇਸ਼ ਕੀਤਾ ਜਿਸਦੀ ਮਿੱਠੂ ਸਿੰਘ ਕਾਨਹੇਕੇ ਹਲਕਾ ਮਾਨਸਾ ਤਾਈਦ ਕੀਤੀ ਅਤੇਸਤਵਿੰਦਰ ਸਿੰਘ ਟੌਹੜਾ ਨੇ ਤਾਈਦ ਦੀ ਮਜੀਦ ਕੀਤੀ।

Leave a Reply

Your email address will not be published. Required fields are marked *