
ਸ੍ਰੀਨਗਰ, 3 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਜੰਮੂ-ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਵਿੱਚ ਐਤਵਾਰ ਨੂੰ ਹੋਏ ਗ੍ਰਨੇਡ ਹਮਲੇ ਵਿੱਚ ਘੱਟੋ-ਘੱਟ 12 ਆਮ ਨਾਗਰਿਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸ਼੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ (SMHS) ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਗ੍ਰਨੇਡ ਧਮਾਕਾ ਸ਼੍ਰੀਨਗਰ ਦੇ ਟੂਰਿਸਟ ਰਿਸੈਪਸ਼ਨ ਸੈਂਟਰ ਦੇ ਕੋਲ ਸੰਡੇ ਬਾਜ਼ਾਰ ਵਿੱਚ ਹੋਇਆ। ਧਮਾਕੇ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਦੁਕਾਨਦਾਰਾਂ ਨੇ ਆਪਣੇ ਆਪ ਨੂੰ ਬਚਾਉਣ ਲਈ ਸੁਰੱਖਿਅਤ ਥਾਵਾਂ ਵੱਲ ਦੌੜਨਾਂ ਸ਼ੁਰੂ ਕਰ ਦਿੱਤਾ।
ਧਮਾਕਾ ਕਾਰਨ ਜ਼ਖ਼ਮੀ ਹੋਏ ਅੱਠ ਪੁਰਸ਼ ਅਤੇ ਇੱਕ ਔਰਤ ਸਮੇਤ ਸਾਰਿਆਂ ਦੀ ਹਾਲਤ ਸਥਿਰ ਹੈ। ਪੁਲਿਸ ਪ੍ਰਸ਼ਾਸਨ ਅਤੇ ਫੌਜੀ ਬਲ, ਜ਼ਖਮੀਆਂ ਨੂੰ ਬਾਹਰ ਕੱਢਣ ਅਤੇ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਲਈ ਘਟਨਾ ਸਥਾਨ ‘ਤੇ ਹੈ। ਇਸ ਦੌਰਾਨ ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ਦੀ ਨਿੰਦਾ ਕਰਦੇ ਹੋਏ ਇਸ ਨੂੰ “ਬਹੁਤ ਹੀ ਪਰੇਸ਼ਾਨ ਕਰਨ ਵਾਲਾ” ਕਿਹਾ ਹੈ।
ਇਹ ਗ੍ਰਨੇਡ ਹਮਲਾ, ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਵੱਲੋਂ ਲਸ਼ਕਰ-ਏ-ਤੋਇਬਾ ਦੇ ਇਕ ਪਾਕਿ ਅੱਤਵਾਦੀ ਨੂੰ ਇਕ ਮੁਕਾਬਲੇ ਦੌਰਾਨ ਮਾਰੇ ਜਾਣ ਤੋਂ ਇਕ ਦਿਨ ਬਾਅਦ ਹੋਇਆ ਹੈ।