ਡੇਰਾ ਬਾਬਾ ਨਾਨਕ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ
ਚੰਡੀਗੜ੍ਹ, 9 ਨਵੰਬਰ, ਪੰਜਾਬੀ ਦੁਨੀਆ ਬਿਊਰੋ:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ ‘ਆਪ’ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ‘ਆਪ’ ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ ‘ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ ‘ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਅਸੀਂ ਤੁਹਾਡੇ ਪੁਰਾਣੇ ਬਿਜਲੀ ਦੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਉਸ ਤੋਂ ਬਾਅਦ ਤੁਹਾਡੇ ਬਿੱਲਾਂ ਜ਼ੀਰੋ ਆਉਣਗੇ। ਅਸੀਂ ਉਹ ਵਾਅਦਾ ਵੀ ਪੂਰਾ ਕੀਤਾ, ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆਉਂਦੇ ਹਨ।
ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਲਗਭਗ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਅਤੇ ਹੋਰ ਰਾਜਾਂ ਵਿੱਚ ਵੱਖ-ਵੱਖ ਪਾਰਟੀਆਂ ਦਾ ਰਾਜ ਹੈ। ‘ਆਪ’ ਦੀ ਸਰਕਾਰ ਸਿਰਫ਼ ਪੰਜਾਬ ਅਤੇ ਦਿੱਲੀ ਵਿੱਚ ਹੈ,ਅਤੇ ਦੋਵੇਂ ਥਾਵਾਂ ‘ਤੇ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਜਦਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ।”
ਅਸੀਂ ਤੁਹਾਡੇ ਨਾਲ ਮੁਫ਼ਤ ਸਿਹਤ ਸੰਭਾਲ ਦਾ ਵਾਅਦਾ ਕੀਤਾ ਸੀ। ਅੱਜ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਅਸੀਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਵੀ ਸੁਧਾਰ ਕਰ ਰਹੇ ਹਾਂ। ਪੰਜਾਬ ਭਰ ਦੇ ਸਕੂਲਾਂ ਵਿੱਚ ਸੁਧਾਰ ਅਤੇ ਅੱਪਗ੍ਰੇਡ ਕੀਤਾ ਜਾ ਰਿਹਾ ਹੈ। ਪੰਜਾਬ ਦੇ ਹਰ ਪਿੰਡ ਵਿੱਚ 4-5 ਲੋਕਾਂ ਨੂੰ ਸਰਕਾਰੀ ਨੌਕਰੀ ਮਿਲੀ ਹੈ। ਹੁਣ ਤੱਕ 45,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ, ਪਹਿਲਾਂ ਕਿਸੇ ਨੂੰ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਤੋਂ ਸਰਕਾਰੀ ਨੌਕਰੀ ਮਿਲਣਾ ਅਸੰਭਵ ਸੀ।ਕੇਜਰੀਵਾਲ ਨੇ ਕਿਹਾ ਕਿ ਅਸੀਂ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰ ਦਿੱਤਾ ਹੈ। ਹੁਣ, ਸਰਕਾਰੀ ਕਰਮਚਾਰੀ ਪਾਣੀ ਦੀਆਂ ਟੈਂਕੀਆਂ ‘ਤੇ ਨਜ਼ਰ ਨਹੀਂ ਆਉਂਦੇ, ਉਹ ਆਪਣੇ ਦਫ਼ਤਰਾਂ ਵਿੱਚ ਹੁੰਦੇ ਹਨ। ਇਸ ਤੋਂ ਇਲਾਵਾ, ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਲੱਖਾਂ ਰੁਪਏ ਦੀ ਰੋਜ਼ਾਨਾ ਬੱਚਤ ਹੋ ਰਹੀ ਹੈ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਗੁਰਦੀਪ ਰੰਧਾਵਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਜਾਣਗੇ ਤਾਂ ਉਹ ਇਸ ਹਲਕੇ ਵਿੱਚ ਬਾਇਓ ਗੈਸ ਪਲਾਂਟ ਅਤੇ ਸ਼ੂਗਰ ਮਿੱਲ ਦੀ ਸਥਾਪਨਾ ਕਰਨਗੇ। ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਏ ਜਾਣਗੇ। ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਵੀ ਖੋਲ੍ਹਿਆ ਜਾਵੇਗਾ।
ਕੇਜਰੀਵਾਲ ਨੇ ਕਿਹਾ ਇਹ ਚੋਣ ਇਮਾਨਦਾਰ ਰੰਧਾਵਾ ਅਤੇ ਭ੍ਰਿਸ਼ਟ ਰੰਧਾਵਾ ਵਿਚਕਾਰ ਹੈ। ਡੇਰਾ ਬਾਬਾ ਨਾਨਕ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਕਾਰਨ ਲੋਕ ਕਈ ਝੂਠੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਸਿਰਫ਼ ਆਪਣੇ ਪਰਿਵਾਰ ਬਾਰੇ ਹੀ ਸੋਚਦੇ ਹਨ। ਇਸੇ ਲਈ ਉਨ੍ਹਾਂ ਦੀ ਪਤਨੀ ਇਹ ਚੋਣ ਲੜ ਰਹੀ ਹੈ। ਦੂਜੇ ਪਾਸੇ ਗੁਰਦੀਪ ਸਿੰਘ ਰੰਧਾਵਾ ਲਈ ਡੇਰਾ ਬਾਬਾ ਨਾਨਕ ਦੇ ਲੋਕ ਹੀ ਉਨ੍ਹਾਂ ਦਾ ਪਰਿਵਾਰ ਹਨ। ਉਹ ਤੁਹਾਡੇ ਲਈ ਕੰਮ ਕਰੇਗਾ। ਤੁਹਾਡੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਮਾਨ ਨੇ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਕਿਹਾ: “ਲੋਕਤੰਤਰ ਵਿੱਚ ਸਾਰੀ ਤਾਕਤ ਲੋਕਾਂ ਕੋਲ ਹੁੰਦੀ ਹੈ, ਉਹ ਇਹ ਸੋਚ ਕੇ ਹੰਕਾਰੀ ਹੋ ਗਏ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ, ਸਿਰਫ਼ ਤੁਸੀਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੇ ਹੋ।ਇਹ ਮੌਕਾ ‘ਆਪ’ ਦਾ ਵਿਧਾਇਕ ਚੁਣਨ ਦਾ ਹੈ,ਸਾਡੇ ਕੋਲ ਢਾਈ ਸਾਲ ਹਨ, ਅਸੀਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰਾਂਗੇ : ਭਗਵੰਤ ਮਾਨਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਆਸਤ ਨੂੰ ਵਪਾਰ ਸਮਝਦੇ ਹਨ ਅਤੇ ਉਹ ਤਾਕਤਵਰ ਹਨ।
ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਬਾਬਾ ਨਾਨਕ ਦੇ ਲੋਕਾਂ ਨੇ ਸੁਖਜਿੰਦਰ ਰੰਧਾਵਾ ਨੂੰ ਵੋਟਾਂ ਪਾਈਆਂ ਸਨ, ਪਰ ਉਨ੍ਹਾਂ ਹਮੇਸ਼ਾ ਦੀ ਤਰ੍ਹਾਂ ਹਲਕੇ ਲਈ ਕੁਝ ਨਹੀਂ ਕੀਤਾ। ਹੁਣ ਢਾਈ ਸਾਲਾਂ ਬਾਅਦ ਲੋਕਾਂ ਕੋਲ ਇੱਕ ਹੋਰ ਮੌਕਾ ਹੈ। ਹੁਣ ‘ਆਪ’ ਉਮੀਦਵਾਰ ਨੂੰ ਵੋਟ ਪਾਓ, ਅਸੀਂ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਦੁੱਗਣੀ ਰਫ਼ਤਾਰ ਨਾਲ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਿਰਫ਼ ਲੋਕਾਂ ‘ਤੇ ਝੂਠੇ ਪਰਚੇ ਦਰਜ ਕੀਤੇ ਹਨ, ਪਰ ਹੁਣ ਤੁਹਾਡੇ ਕੋਲ ਉਨ੍ਹਾਂ ਭ੍ਰਿਸ਼ਟ ਲੁਟੇਰਿਆਂ ਨੂੰ ਹਰਾਉਣ ਦਾ ਮੌਕਾ ਹੈ।