Breaking News
Dashmesh GS Electricals Verka Smart Media Insurance Point Tav Prasad

ਆਸਟ੍ਰੇਲੀਅਨ ਸਰਕਾਰ ਦਾ ਸਿੱਖਾਂ ਨੂੰ ਵੱਡਾ ਤੋਹਫਾ: ਵਿਕਟੋਰੀਆ ‘ਚ ਝੀਲ ਦਾ ਨਾਂ ਬਦਲ ਕੇ ‘ਗੁਰੂ ਨਾਨਕ ਲੇਕ’ ਰੱਖਿਆ

ਮੈਲਬੌਰਨ, 9 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਆਸਟਰੇਲੀਆ ਦੇ ਸੂਬੇ ਵਿਕਟੋਰੀਆ ਵਿਚ ਸਥਿਤ ਮਸ਼ਹੂਰ ਬਰਵਿਕ ਸਪਰਿੰਗਜ਼ ਝੀਲ ਦਾ ਨਾਂ ਐਲਨ ਲੇਬਰ ਸਰਕਾਰ ਨੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਨਮਾਨ ‘ਚ ਬਦਲ ਕੇ ‘ਗੁਰੂ ਨਾਨਕ ਲੇਕ’ ਰੱਖ ਦਿੱਤਾ ਹੈ।

ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੁਰਪੁਰਬ ਦੇ ਮੱਦੇਨਜ਼ਰ ਵਿਕਟੋਰੀਆ ਵਿਚ ਲੰਗਰ ਸਮਾਗਮਾਂ ਲਈ 6 ਲੱਖ ਡਾਲਰ ਵੀ ਰੱਖੇ ਗਏ ਹਨ।

ਦੱਸਣਯੋਗ ਹੈ ਕਿ ਵਿਕਟੋਰੀਆ ਸੂਬੇ ਵਿਚ 91,000 ਸਿੱਖ ਆਬਾਦੀ ਹੈ, ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਉਣ ਲਈ ਸਿੱਖ ਭਾਈਚਾਰੇ ਦੇ ਨੇਤਾਵਾਂ ਅਤੇ ਸਥਾਨਕ ਰਵਾਇਤੀ ਮਾਲਕਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਝੀਲ ਦਾ ਨਾਮ ਬਦਲਿਆ ਗਿਆ ਹੈ। ਇਸ ਮੌਕੇ ਕਰਵਾਏ ਇਕ ਸਮਾਗਮ ‘ਚ ਬਹੁ-ਸਭਿਆਚਾਰਕ ਮਾਮਲਿਆਂ ਦੇ ਮੰਤਰੀ ਇੰਗਰਿਡ ਸਟਿਟ ਨੇ ਵਿਕਟੋਰੀਆ ਦੇ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਾਨਤਾ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿਤਾ। ਉਨ੍ਹਾਂ ਕਿਹਾ ਕਿ ਮੈਨੂੰ ਵਿਕਟੋਰੀਆ ਵਿਚ ਸਾਡੇ ਸਿੱਖ ਭਾਈਚਾਰੇ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ ਖੁਸ਼ੀ ਹੋ ਰਹੀ ਹੈ ਅਤੇ ਇਕ ਇਤਿਹਾਸਕ ਸਥਾਨ ਦਾ ਨਾਮ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ।

ਇਸ ਦੌਰਾਨ ਵਿਕਟੋਰੀਆ ਦੀ ਯੋਜਨਾ ਮੰਤਰੀ ਸੋਨੀਆ ਕਿਲਕੇਨੀ ਨੇ ਇਕ ਵੰਨ-ਸੁਵੰਨੇ ਸੂਬੇ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੇ ਹਿੱਸੇ ਵਜੋਂ ਇਸ ਸੰਕੇਤ ਨੂੰ ਉਜਾਗਰ ਕਰਦਿਆਂ ਕਿਹਾ ਕਿ ਇਹ ਨਾਮ ਬਦਲਣਾ ਇਕ ਹੋਰ ਤਰੀਕਾ ਹੈ ਜਿਸ ਨਾਲ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਵਿਕਟੋਰੀਆ ਦੇ ਸਥਾਨਾਂ ਦੇ ਨਾਮ ਸਾਡੇ ਰਾਜ ਦੀ ਅਮੀਰ ਵੰਨ-ਸੁਵੰਨਤਾ ਅਤੇ ਇਤਿਹਾਸ ਨੂੰ ਬਿਹਤਰ ਢੰਗ ਨਾਲ ਦਰਸਾਉਂਦੇ ਹਨ ਅਤੇ ਜਸ਼ਨ ਮਨਾਉਂਦੇ ਹਨ।

Leave a Reply

Your email address will not be published. Required fields are marked *