
ਚੰਡੀਗੜ੍ਹ, 28 ਮਾਰਚ, ਪੰਜਾਬੀ ਦੁਨੀਆ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਜ ਬੇਟੀ ਨੇ ਜਨਮ ਲਿਆ ਹੈ। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਬੇਟੀ ਨੂੰ ਜਨਮ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ। ਸੀਐਮ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਵਿੱਚ ਮੌਜੂਦ ਸਨ ਅਤੇ ਡਾਕਟਰਾਂ ਵੱਲੋਂ ਜੱਚਾ-ਬੱਚਾ ਦੀ ਸਿਹਤ ਦੀ ਪੂਰੀ ਸੰਭਾਲ ਰੱਖੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਡਾ. ਗੁਰਪ੍ਰੀਤ ਕੌਰ ਦੇ ਗਰਭਵਤੀ ਹੋਣ ਦੀ ਜਾਣਕਾਰੀ 26 ਜਨਵਰੀ ਦੇ ਸਮਾਗਮ ਦੌਰਾਨ ਪੰਜਾਬ ਵਾਸੀਆਂ ਨਾਲ ਸਾਂਝੀ ਕੀਤੀ ਸੀ। ਇਸ ਦੌਰਾਨ ਉਹ ਸਟੇਜ ‘ਤੇ ਕਹਿ ਰਹੇ ਸਨ ਕਿ ਧੀਆਂ ਨੂੰ ਕੁੱਖ ‘ਚ ਨਹੀਂ ਮਾਰਨਾ ਚਾਹੀਦਾ। ਅੱਜ ਧੀਆਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ।