ਜੇਕਰ ਹਾਲਾਤ ਨਾ ਸੁਧਰੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਬਦਤਰ ਹੋਣ ਦੀ ਸੰਭਾਵਨਾ
ਅੰਮ੍ਰਿਤਸਰ, 13 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ ‘ਚ ਫੈਲੀ ਧੁੰਦ ਕਾਰਨ ਆਮ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਧੁੰਦ ਨੇ ਜੀਵਨ ਦੀ ਰਫ਼ਤਾਰ ਨੂੰ ਰੋਕ ਕੇ ਰੱਖ ਦਿੱਤਾ ਹੈ ਅਤੇ ਧੁੰਦ ਕਾਰਨ ਹਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਉਡਾਣਾਂ ਦੇ ਲਗਾਤਾਰ ਦੇਰੀ ਨਾਲ ਪਹੁੰਚਣ ਕਾਰਨ ਯਾਤਰੀ ਪਰੇਸ਼ਾਨ ਹੋ ਗਏ ਹਨ।
ਕੱਲ੍ਹ ਸ਼ਾਮ ਵਧਦੀ ਧੁੰਦ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਹਵਾਈ ਯਾਤਰੀਆਂ ਵਿੱਚ ਨਮੋਸ਼ੀ ਪਾਈ ਜਾ ਰਹੀ ਹੈ।
ਬਦਲਦੇ ਮੌਸਮ ਅਤੇ ਧੁੰਦ ਦੇ ਪ੍ਰਕੋਪ ਕਾਰਨ ਅੰਤਰਰਾਸ਼ਟਰੀ ਉਡਾਣਾਂ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ। ਜੇਕਰ ਹਾਲਾਤ ਨਾ ਸੁਧਰੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਬਦਤਰ ਹੋਣ ਦੀ ਸੰਭਾਵਨਾ ਹੈ।