Breaking News
Smart Media Dashmesh Insurance Point

ਝਾਂਸੀ ਦੇ ਹਸਪਤਾਲ ‘ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ

ਮੁੱਖ ਮੰਤਰੀ ਯੋਗੀ ਵੱਲੋਂ ਘਟਨਾ ਦੀ ਜਾਂਚ ਦੇ ਹੁਕਮ

ਝਾਂਸੀ, 16 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਉੱਤਰ ਪ੍ਰਦੇਸ਼ ਦੇ ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਨਵਜੰਮੇ ਇੰਟੈਂਸਿਵ ਕੇਅਰ ਯੂਨਿਟ (ਐੱਨ.ਆਈ.ਸੀ.ਯੂ.) ‘ਚ ਸ਼ੁੱਕਰਵਾਰ ਦੀ ਰਾਤ ਨੂੰ ਲੱਗੀ ਭਿਆਨਕ ਅੱਗ ‘ਚ ਘੱਟੋ-ਘੱਟ 10 ਨਵਜੰਮੇ ਬੱਚਿਆਂ ਦੀ ਸੜਨ ਅਤੇ ਦਮ ਘੁੱਟਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ।

ਉਪ ਮੁੱਖ ਮੰਤਰੀ ਬ੍ਰਿਜੇਸ਼ ਪਾਠਕ ਸ਼ਨੀਵਾਰ ਸਵੇਰੇ ਝਾਂਸੀ ਪਹੁੰਚ ਗਏ ਹਨ। ਉਨ੍ਹਾਂ ਦੱਸਿਆ ਕਿ ਵਾਰਡ ਵਿੱਚ ਕੁੱਲ 49 ਬੱਚੇ ਸਨ, ਜਿਸ ਵਿੱਚ ਸਿਰਫ਼ 18 ਬਿਸਤਰਿਆਂ ਦੀ ਸਮਰੱਥਾ ਹੈ। ਜਦੋਂ ਕਿ ਸੱਤ ਬੱਚਿਆਂ ਦੀਆਂ ਲਾਸ਼ਾਂ ਦੀ ਪਛਾਣ ਹੋ ਚੁੱਕੀ ਹੈ, ਜਦਕਿ ਤਿੰਨ ਦੀ ਪਛਾਣ ਨਹੀਂ ਹੋਈ। ਬ੍ਰਿਜੇਸ਼ ਪਾਠਕ ਨੇ ਕਿਹਾ ਕਿ ਉਨ੍ਹਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਕਾਨਪੁਰ ਜ਼ੋਨ) ਅਲੋਕ ਸਿੰਘ ਨੇ ਪਹਿਲਾਂ ਕਿਹਾ ਸੀ ਕਿ ਘਟਨਾ ਦੇ ਸਮੇਂ 47 ਨਵਜੰਮੇ ਬੱਚਿਆਂ ਨੂੰ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਸੀ ਅਤੇ 37 ਨੂੰ ਬਚਾਇਆ ਗਿਆ ਹੈ।

Leave a Reply

Your email address will not be published. Required fields are marked *