Breaking News
Dashmesh GS Electricals Verka Smart Media Insurance Point Tav Prasad

ਦਿੱਲੀ ਦੀ ਹਵਾ ਹੋਈ ਜ਼ਹਿਰੀਲੀ, AQI 493 ‘ਤੇ ਪਹੁੰਚਿਆ, ਸਕੂਲ-ਕਾਲਜ ਬੰਦ

ਵੱਧ ਰਹੇ ਪ੍ਰਦੂਸ਼ਣ ਕਾਰਨ ਦਿੱਲੀ ਦੀ ਹਵਾ ਵਿਚ ਲਗਾਤਾਰ ਜ਼ਹਿਰੀਲਾ ਧੂੰਆਂ ਵੱਧਦਾ ਜਾ ਰਿਹਾ ਹੈ। ਪ੍ਰਦੂਸ਼ਿਤ ਹਵਾ ਦੀ ਇਸ ਗੰਭੀਰ ਸਮੱਸਿਆ ਕਾਰਨ ਲੋਕਾਂ ਨੂੰ ਸਾਹ ਲੈਣ ਕਾਰਨ ਗੰਭੀਰ ਬੀਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਰਿਹਾ ਹੈ। ਰਾਜਧਾਨੀ ਦਿੱਲੀ ਦੀ ਜ਼ਹਿਰੀਲੀ ਹੋ ਰਹੀ ਹਵਾ ਕਾਰਨ ਪ੍ਰਦੂਸ਼ਣ ਦਾ ਪੱਧਰ 493 ‘ਤੇ ਪਹੁੰਚ ਗਿਆ ਹੈ, ਜੋ ਕਿ ਇੱਕ ਵਿਅਕਤੀ ਵੱਲੋਂ ਰੋਜ਼ਾਨਾ 49.02 ਸਿਗਰਟਾਂ ਪੀਣ ਦੇ ਬਰਾਬਰ ਮੰਨਿਆ ਜਾ ਰਿਹਾ ਹੈ।

ਇਸ ਦੌਰਾਨ ਦਿੱਲੀ ਐੱਨਸੀਆਰ ਵਿੱਚ ਪ੍ਰਦੂਸ਼ਣ ਦੀ ਸਥਿਤੀ ਅਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਤੋਂ ਬਾਅਦ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਲਈ ਆਨਲਾਈਨ ਕਲਾਸਾਂ ਸ਼ੁਰੂ ਕਰਨ ਬਾਰੇ ਕਿਹਾ ਗਿਆ ਹੈ। ਇਸ ਸਬੰਧ ਵਿੱਚ ਦਿੱਲੀ ਐੱਨਸੀਆਰ ਦੇ ਸਾਰੇ ਜਿਲਾ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲਾਂ ਪ੍ਰਬੰਧਕਾਂ ਨੂੰ ਈ-ਮੇਲ ਰਾਹੀਂ ਸੂਚਨਾ ਭੇਜਦੇ ਹੋਏ ਸਾਰੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਬਾਰੇ ਦੱਸਿਆ ਗਿਆ ਹੈ।

aqi.in ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਦਾ ਹਵਾ ਗੁਣਵੱਤਾ ਸੂਚਕਾਂਕ (AQI), 18 ਨਵੰਬਰ ਨੂੰ ਦੁਪਹਿਰ 12:30 ਵਜੇ ਤੱਕ, 493 ਸੀ। ਇਹ 24 ਘੰਟਿਆਂ ਵਿੱਚ ਪ੍ਰਤੀ ਦਿਨ 49.02 ਸਿਗਰੇਟ ਪੀਣ ਦੇ ਬਰਾਬਰ ਹੈ।

ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਚਿੰਤਾਜਨਕ ਵਾਧੇ ਦੇ ਬਾਵਜੂਦ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਪੜਾਅ 4 ਨੂੰ ਲਾਗੂ ਕਰਨ ਵਿੱਚ ਦੇਰੀ ਲਈ ‘ਆਪ’ ਦੀ ਅਗਵਾਈ ਵਾਲੀ ਰਾਜ ਸਰਕਾਰ ਨੂੰ ਅੱਜ ਸਵੇਰੇ ਹੀ ਤਿੱਖੀ ਵੀ ਝਾੜ ਪਾਈ।

ਸੁਪਰੀਮ ਕੋਰਟ ਦੀ ਜਸਟਿਸ ਅਭੈ ਐਸ ਓਕਾ ਅਤੇ ਆਗਸਟੀਨ ਜਾਰਜ ਮਸੀਹ ਦੀ ਬੈਂਚ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਉਹ ਬਿਨਾਂ ਪੁੱਛੇ ਗ੍ਰੈਪ ਦਾ ਕੋਈ ਪੱਧਰ ਨਹੀਂ ਘਟਾਏਗੀ। ਭਾਵੇਂ AQI 400 ਤੋਂ ਹੇਠਾਂ ਆ ਜਾਵੇ, ਗ੍ਰੈਪ 4 ਸਟੇਜ ਲਾਗੂ ਰੱਖਿਆ ਜਾਵੇ।

ਦੱਸਣਯੋਗ ਹੈ ਕਿ ਬੀਤੇ ਮਹੀਨੇ ਦੇ ਆਖਰੀ ਹਫਤੇ ਤੋਂ ਦਿੱਲੀ ਦੀ ਹਵਾ ਵਿਚ ਪ੍ਰਦੂਸ਼ਣ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਸਥਿਤੀ ਹਰ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਇਸਦਾ ਮੁੱਖ ਕਾਰਨ ਦੀਵਾਲੀ ਮੌਕੇ ਚਲਾਏ ਪਟਾਕਿਆਂ ਅਤੇ ਪਰਾਲੀ ਸਾੜਨ ਸਮੇਤ ਕਈ ਹੋਰ ਕਾਰਨਾਂ ਨੂੰ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *