Breaking News
Smart Media Dashmesh Insurance Point

ਮੋਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਪਿਕਨਿਕ ਦਾ ਆਨੰਦ ਮਾਣਿਆ

ਮੋਹਾਲੀ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਐਮ.ਐਸ.ਸੀ.ਏ. ਦੇ ਪ੍ਰਧਾਨ ਬ੍ਰਿਗੇਡੀਅਰ ਜੇ ਐਸ ਜਗਦੇਵ ਅਤੇ ਉਨ੍ਹਾਂ ਦੀ ਟੀਮ ਵੱਲੋਂ ਮੈਂਬਰਾਂ ਲਈ ਰਾਮਗੜ੍ਹ ਫੋਰਟ ਵਿਖੇ ਪਿਕਨਿਕ ਦੌਰਾ ਕੀਤਾ ਗਿਆ, ਜਿਸ ਵਿੱਚ ਤਕਰੀਬਨ 130 ਮੈਬਰਾਂ ਨੇ ਸ਼ਮੂਲੀਅਤ ਕੀਤੀ।

ਐਸੋਸੀਏਸ਼ਨ ਦੇ ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਮੈਂਬਰਾਂ ਲਈ ਵਿਸ਼ੇਸ਼ ਤੌਰ ਤੇ ਬ੍ਰੇਕਫਾਸਟ ਵਿਚ ਚਾਹ, ਸੈਂਡਵਿਚ, ਪਕੌੜਿਆਂ ਅਤੇ ਦੁਪਹਿਰ ਦੇ ਖਾਣੇ ਦਾ ਇੰਤਜ਼ਾਮ ਕੀਤਾ ਗਿਆ ਸੀ।

ਪ੍ਰਧਾਨ ਬ੍ਰਿਗੇਡੀਅਰ ਜਗਦੇਵ ਨੇ ਦੱਸਿਆ ਕਿ ਸਾਰੇ ਮੈਂਬਰਾਂ ਨੇ ਇਸ ਪਿਕਨਿਕ ਦੌਰਾਨ ਖੂਬਸੂਰਤ ਫੋਰਟ ਵਿੱਚ ਖੇਡਾਂ ਵਿੱਚ ਭਾਗ ਲੈਂਦਿਆਂ ਖੂਬ ਅਨੰਦ ਮਾਣਿਆ ਅਤੇ ਵੱਖ-ਵੱਖ ਗਰੁੱਪਾਂ ਰਾਹੀਂ ਫੋਟੋਆਂ ਖਿਚਵਾਈਆਂ। ਉਪਰੰਤ ਮੈਂਬਰਾਂ ਵੱਲੋਂ ਤੰਬੋਲਾ ਖੇਡਿਆ ਗਿਆ, ਜਿਸ ਦੌਰਾਨ ਵੱਖ-ਵੱਖ ਖੇਡਾਂ ਵਿਚੋਂ ਜੇਤੂ ਖਿਡਾਰੀਆਂ ਨੂੰ ਐਸੋਸੀਏਸ਼ਨ ਵੱਲੋਂ ਤੋਹਫੇ ਦਿੱਤੇ ਗਏ।

ਮਾਹੌਲ ਉਸ ਸਮੇਂ ਹੋਰ ਵੀ ਰੰਗੀਨ ਹੋ ਗਿਆ ਜਦੋਂ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਬੋਲੀਆਂ ਪਾਉਂਦੇ ਹੋਏ ਗਿੱਧੇ ਅਤੇ ਭੰਗੜੇ ਪਾਏ ਗਏ ਅਤੇ ਕੁਝ ਮੈਂਬਰਾਂ ਵੱਲੋਂ ਗੀਤ ਗਾਏ ਗਏ। ਇਸ ਉਪਰੰਤ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਇਸ ਪਿਕਨਿਕ ਨੂੰ ਸਫਲ ਬਣਾਉਣ ਲਈ ਸੁਖਵਿੰਦਰ ਸਿੰਘ ਬੇਦੀ ਜਨਰਲ ਸਕੱਤਰ, ਜਗਜੀਤ ਸਿੰਘ ਰਾਵਲ ਵਿੱਤ ਸਕੱਤਰ, ਹਰਜਿੰਦਰ ਸਿੰਘ ਸਕੱਤਰ ਈਵੈਂਟਸ, ਸਕੱਤਰ ਪਬਲਿਕ ਰਿਲੇਸ਼ਨ ਹਰਿੰਦਰ ਪਾਲ ਸਿੰਘ ਹੈਰੀ, ਆਰ ਪੀ ਸਿੰਘ ਵਿੱਗ, ਜੀ ਐਸ ਬਿੰਦਰਾ, ਵਿੰਗ ਕਮਾਂਡਰ ਬਲਦੇਵ ਸਿੰਘ, ਡਾ. ਜੰਗ ਸਿੰਘ ਰਾਮਗੜ੍ਹੀਆ ਅਤੇ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਸਹਿਯੋਗ ਦੇਣ ‘ਤੇ ਧੰਨਵਾਦ ਕੀਤਾ।

Leave a Reply

Your email address will not be published. Required fields are marked *