Breaking News
Dashmesh GS Electricals Verka Smart Media Insurance Point Tav Prasad

ਭਾਈ ਰਾਜੋਆਣਾ ਆਪਣੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ‘ਚ ਹੋਏ ਸ਼ਾਮਲ

ਹਾਈ ਕੋਰਟ ਤੋਂ ਮਿਲੀ ਤਿੰਨ ਘੰਟੇ ਦੀ ਪੈਰੋਲ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੇ ਪਿੰਡ ਪੁੱਜੇ

ਚੰਡੀਗੜ੍ਹ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਅੱਜ ਪੈਰੋਲ ਮਿਲ ਗਈ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੀ ਹੈ। ਉਹ ਪਟਿਆਲਾ ਜੇਲ੍ਹ ਤੋਂ ਆਪਣੇ ਪਿੰਡ ਪਹੁੰਚ ਗਿਆ ਹੈ।

ਦੱਸਣਯੋਗ ਹੈ ਕਿ ਰਾਜੋਆਣਾ ਨੂੰ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੈਰੋਲ ਦਿੱਤੀ ਗਈ ਸੀ। ਹਾਈਕੋਰਟ ਨੇ ਰਾਜੋਆਣਾ ਨੂੰ ਪੁਲਿਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ।

ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 20 ਨਵੰਬਰ ਨੂੰ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।

Leave a Reply

Your email address will not be published. Required fields are marked *