ਨਵੀਂ ਦਿੱਲੀ, 20 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਭਾਰਤੀ ਮਹਿਲਾ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨਜ਼ ਟਰਾਫੀ 2024 ਦੇ ਫਾਈਨਲ ਮੈਚ ਵਿਚ ਚੀਨ ਨੂੰ ਹਰਾ ਕੇ ਖਿਤਾਬ ਜਿੱਤ ਲਿਆ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਫਾਈਨਲ ਮੈਚ ਵਿੱਚ ਚੀਨ ਵਿਰੁੱਧ 1-0 ਨਾਲ ਜਿੱਤ ਦਰਜ ਕੀਤੀ ਹੈ। ਭਾਰਤ ਲਈ ਇਕੋ ਇਕ ਗੋਲ ਦੀਪਿਕਾ ਨੇ ਕੀਤਾ ਅਤੇ ਤੀਜੀ ਵਾਰ ਇਸ ਟੂਰਨਾਮੈਂਟ ਦਾ ਖਿਤਾਬ ਜਿੱਤਣ ਵਿਚ ਸਫਲਤਾ ਹਾਸਲ ਕੀਤੀ।
ਦੱਸਣਯੋਗ ਹੈ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਫਾਈਨਲ ਮੈਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਚੀਨ ਦੀ ਮਹਿਲਾ ਹਾਕੀ ਟੀਮ ਵਿਚਾਲੇ ਖੇਡਿਆ ਗਿਆ। ਬਿਹਾਰ ਦੇ ਰਾਜਗੀਰ ਸਟੇਡੀਅਮ ‘ਚ ਖੇਡੇ ਗਏ ਇਸ ਮੈਚ ‘ਚ ਭਾਰਤੀ ਟੀਮ ਨੇ ਜਿੱਤ ਦਰਜ ਕਰਕੇ ਤੀਜੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂ ਕੀਤਾ। ਸਲੀਮਾ ਟੇਟੇ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਇਸ ਮੈਚ ਵਿੱਚ ਚੀਨ ਨੂੰ 1-0 ਨਾਲ ਹਰਾਇਆ। ਦੀਪਿਕਾ ਇਸ ਮੈਚ ‘ਚ ਭਾਰਤੀ ਟੀਮ ਦੀ ਜਿੱਤ ਦੀ ਹੀਰੋ ਰਹੀ, ਉਸ ਨੇ ਇਹ ਗੋਲ ਕੀਤਾ।