Breaking News
Smart Media Dashmesh Insurance Point

ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਨਵੇਂ ਪ੍ਰਧਾਨ ਅਤੇ ਉਪ ਪ੍ਰਧਾਨ ਦਾ ਐਲਾਨ

ਚੰਡੀਗੜ੍ਹ, 22 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਆਮ ਆਦਮੀ ਪਾਰਟੀ ਵੱਲੋਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਪੰਜਾਬ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ।ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਰਿਹਾ ਹਾਂ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ ‘ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ ‘ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ ‘ਚ ਹੋਰ ਮਜ਼ਬੂਤ ਕਰਨਗੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕੋਲ ਬਹੁਤ ਸਾਰੇ ਮਹਿਕਮੇ ਹੋਣ ਕਾਰਨ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਦੇ ਤੌਰ ‘ਤੇ ਜਿੰਮੇਵਾਰੀ ਕਿਸੇ ਹੋਰ ਨੂੰ ਸੌਂਪੇ ਜਾਣ ਦੀ ਗੱਲ ਕੀਤੀ ਸੀ। ਅਮਨ ਅਰੋੜਾ ਇੱਕ ਹਿੰਦੂ ਚਿਹਰੇ ਦੇ ਰੂਪ ਵਿੱਚ ਪ੍ਰਭਾਵਸ਼ਾਲੀ ਚਿਹਰਾ ਹਨ ਅਤੇ ਦੋ ਵਾਰ ਆਮ ਆਦਮੀ ਪਾਰਟੀ ਦੀ ਚੋਣ ਵੱਡੇ ਫਰਕ ਨਾਲ ਜਿ਼ੱਤਦੇ ਰਹੇ ਹਨ।

Leave a Reply

Your email address will not be published. Required fields are marked *