Breaking News
Smart Media Dashmesh Mohali Walk Smart Media Insurance Point Hardev Singh Ubha

CM ਅਹੁਦੇ ਦੀ ਹੇਮੰਤ ਸੋਰੇਨ 28 ਨਵੰਬਰ ਨੂੰ ਚੁੱਕਣਗੇ ਸਹੁੰ, ਰਾਜਪਾਲ ਨੂੰ ਮਿਲ ਕੇ ਪੇਸ਼ ਕੀਤਾ ਦਾਅਵਾ

ਰਾਂਚੀ, 24 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਨੇਤਾ ਹੇਮੰਤ ਸੋਰੇਨ ਨੇ ਐਤਵਾਰ ਨੂੰ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੇਮੰਤ ਸੋਰੇਨ ਇਕ ਵਾਰ ਫਿਰ 28 ਨਵੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ‘ਇੰਡੀਆ’ ਗਠਜੋੜ ਦੇ ਨੇਤਾਵਾਂ ਨੇ ਆਪਸੀ ਸਹਿਮਤੀ ਨਾਲ ਸੋਰੇਨ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ।

ਇਸ ਦੌਰਾਨ ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਦੇ ਨੇਤਾਵਾਂ ਨੇ ਦੱਸਿਆ ਕਿ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਪਹਿਲੇ ਸੋਰੇਨ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਗੰਗਵਾਰ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੋਰੇਨ ਨੇ ਕਿਹਾ ਕਿ ਮੈਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ ਅਤੇ ਰਾਜਪਾਲ ਨੂੰ ਗਠਜੋੜ ਸਹਿਯੋਗੀਆਂ ਦਾ ਸਮਰਥਨ ਪੱਤਰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਸਾਨੂੰ ਸਰਕਾਰ ਬਣਾਉਣ ਲਈ ਸੱਦਾ ਦਿੱਤਾ ਹੈ। ਸਹੁੰ ਚੁੱਕ ਸਮਾਰੋਹ 28 ਨਵੰਬਰ ਨੂੰ ਹੋਵੇਗਾ।

ਹੇਮੰਤ ਸੋਰੇਨ ਦੀ ਝਾਮੁਮੋ ਦੀ ਅਗਵਾਈ ਵਾਲੇ ਗਠਜੋੜ ਨੇ ਸ਼ਨੀਵਾਰ ਨੂੰ ਝਾਰਖੰਡ ‘ਚ ਸ਼ਾਨਦਾਰ ਜਿੱਤ ਹਾਸਲ ਕਰਦੇ ਹੋਏ ਲਗਾਤਾਰ ਦੂਜੀ ਵਾਰ ਸੱਤਾ ਹਾਸਲ ਕੀਤੀ।

ਦੱਸਣਯੋਗ ਹੈ ਕਿ ‘ਇੰਡੀਆ’ ਗਠਜੋੜ ਨੇ 81 ਮੈਂਬਰੀ ਵਿਧਾਨ ਸਭਾ ‘ਚ 56 ਸੀਟਾਂ ਜਿੱਤੀਆਂ ਹਨ। ਹਾਲਾਂਕਿ ਭਾਜਪਾ ਦੀ ਅਗਵਾਈ ਵਾਲੇ ਰਾਜਗ ਨੂੰ 24 ਸੀਟਾਂ ਮਿਲੀਆਂ। ਰਾਜ ਵਿਧਾਨ ਸਭਾ ‘ਚ ਬਹੁਮਤ ਲਈ 41 ਸੀਟਾਂ ਦੀ ਲੋੜ ਹੁੰਦੀ ਹੈ। ਸੋਰੇਨ ਝਾਰਖੰਡ ਦੇ 14ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

Leave a Reply

Your email address will not be published. Required fields are marked *