Breaking News
Smart Media Dashmesh Insurance Point

Breaking News: ਅਕਾਲ ਤਖਤ ਵੱਲੋਂ ਸੁਖਬੀਰ ਬਾਦਲ ਹੋਰ ਅਕਾਲੀ ਆਗੂਆਂ ਦੇ ਅਸਤੀਫੇ ਮਨਜ਼ੂਰ ਕਰਨ ਦੇ ਆਦੇਸ਼

ਅੰਮ੍ਰਿਤਸਰ, 2 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਸਿੰਘ ਸਾਹਿਬਾਨ ਨੇ ਇਕ ਵੱਡਾ ਫੈਸਲਾ ਲਿਆ ਹੈ, ਜਿਸ ਮੁਤਾਬਕ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਇਹ ਆਦੇਸ਼ ਦਿੱਤੇ ਹਨ ਕਿ ਉਹਨਾਂ ਦੇ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ, ਉਹ ਸਭ ਤਿੰਨ ਦਿਨਾਂ ਦੇ ਅੰਦਰ ਪ੍ਰਵਾਨ ਕਰੇ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਜਦਕਿ ਐਨ.ਕੇ. ਸ਼ਰਮਾ ਅਤੇ ਸਰਬਜੀਤ ਸਿੰਘ ਝਿੰਜਰ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।

ਜਥੇਦਾਰ ਸਾਹਿਬਾਨ ਨੇ ਇਕ ਕਮੇਟੀ ਦਾ ਵੀ ਗਠਨ ਕਰ ਦਿੱਤਾ ਹੈ ਜਿਸ ਮੁਤਾਬਕ ਉਹ ਅਗਲੇ 6 ਮਹੀਨਿਆਂ ਦੇ ਵਕਫੇ ਅੰਦਰ ਨਵੀਂ ਭਰਤੀ ਮੁਕੰਮਲ ਕਰਕੇ ਨਵੀਂ ਚੋਣ ਕਰਵਾਉਣ ਦੀ ਵੀ ਹਦਾਇਤ ਕੀਤੀ ਹੈ।

Leave a Reply

Your email address will not be published. Required fields are marked *