
ਅੰਮ੍ਰਿਤਸਰ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ :
ਅੱਜ ਬੁੱਧਵਾਰ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਉਹ ਬਚ ਗਏ। ਇਸ ਘਟਨਾ ਦੇ ਬਾਅਦ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਹੈ। ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ, ਤਦ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ।
ਸੁਰੱਖਿਆ ਕਰਮੀਆਂ ਨੇ ਗੋਲੀ ਚਲਾੳਣ ਵਾਲੇ ਮੁਲਾਜ਼ਮ ਨੂੰ ਫੜ ਲਿਆ ਹੈ ਅਤੇ ਉਸ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਉਸ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ।