Breaking News
Smart Media Dashmesh Insurance Point

ਜੱਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ਉਤੇ ਚੱਲੀ ਗੋਲੀ ਦੀ ਸਖਤ ਨਿਖੇਧੀ

ਅੰਮ੍ਰਿਤਸਰ, 4 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ। ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਨਿਖੇਧੀ ਕਰਦੇ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸਾਬਕਾ ਅਕਾਲੀ ਮੰਤਰੀਆਂ ਨੂੰ ਤਨਖਾਹ ਲਗਾਈ ਗਈ ਸੀ। ਸੁਖਬੀਰ ਸਿੰਘ ਬਾਦਲ ਸਵੇਰੇ ਹੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਪਹੁੰਚੇ ਸਨ। ਉਹ ਘੰਟਾ ਘਰ ਦੇ ਬਾਹਰ ਬਰਛਾ ਫੜੀ ਬੈਠੇ ਸੀ। ਉਦੋਂ ਹੀ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਸੁਰੱਖਿਆ ਕਰਮੀਆਂ ਨੇ ਮੁਲਾਜ਼ਮ ਨੂੰ ਫੜ ਲਿਆ ਹੈ। ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *