Breaking News
Smart Media Dashmesh Insurance Point

ਸੁਖਬੀਰ ਬਾਦਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਖਤ ਸੁਰੱਖਿਆ ਹੇਠ ਸੇਵਾ ਨਿਭਾਉਣ ਪੁੱਜੇ

ਸ੍ਰੀ ਆਨੰਦਪੁਰ ਸਾਹਿਬ, 5 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਬੀਤੀ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਸਿੰਘ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋ ਦਿਨ ਸੇਵਾਦਾਰ ਵਜੋਂ ਸੇਵਾ ਨਿਭਾਉਣ ਪੁੱਜੇ। ਇਸ ਦੌਰਾਨ ਸੁਖਬੀਰ ਬਾਦਲ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗਲੇ ਵਿੱਚ ਤਖਤੀ ਸਮੇਤ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥਾਂ ਵਿੱਚ ਬਰਛਾ ਫੜਕੇ ਸੇਵਾ ਨਿਭਾਈ। ਕੱਲ੍ਹ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੁਰੱਖਿਆ ਹੋਰ ਮਜ਼ਬੂਤ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ। ਇਸ ਸੁਰੱਖਿਆ ਘੇਰੇ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਹੈ।

Leave a Reply

Your email address will not be published. Required fields are marked *