Breaking News
Smart Media Dashmesh Mohali Walk Smart Media Insurance Point Hardev Singh Ubha

7 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ, ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੀ ਸੰਭਾਵਨਾ

ਚੰਡੀਗੜ੍ਹ, 7 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਭਲਕੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਹਨਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਅੱਜ ਤੋਂ ਇਲਾਵਾ ਐਤਵਾਰ ਤੱਕ ਪੰਜਾਬ ਵਿੱਚ ਧੁੰਦ ਛਾਈ ਰਹੇਗੀ।

ਦੱਸਣਯੋਗ ਹੈ ਕਿ ਪੰਜਾਬ-ਚੰਡੀਗੜ੍ਹ ‘ਚ ਪਿਛਲੇ ਤਿੰਨ ਦਿਨਾਂ ‘ਚ ਤਾਪਮਾਨ ‘ਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ‘ਚ ਇਹ ਬਦਲਾਅ ਪਿਛਲੇ ਕੁਝ ਦਿਨਾਂ ‘ਚ ਪਹਾੜੀ ਇਲਾਕਿਆਂ ‘ਚ ਹੋਈ ਬਰਫਬਾਰੀ ਤੋਂ ਬਾਅਦ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦਾ ਆਦਮਪੁਰ ਦੇਸ਼ ਦੇ ਮੈਦਾਨੀ ਇਲਾਕਿਆਂ ‘ਚ ਸਭ ਤੋਂ ਠੰਡਾ ਰਿਹਾ ਹੈ, ਜਿੱਥੇ ਘੱਟੋ-ਘੱਟ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ‘ਚ ਪੰਜਾਬ-ਚੰਡੀਗੜ੍ਹ ‘ਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਤਾਪਮਾਨ ‘ਚ ਹੋਰ ਗਿਰਾਵਟ ਆਵੇਗੀ।

ਇਸ ਦੌਰਾਨ ਪੰਜਾਬ ਵਿੱਚ 8 ਦਸੰਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਦੋ ਦਿਨ ਤੱਕ ਰਹਿ ਸਕਦਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਹਿਮਾਲਿਆ ਦੀਆਂ ਪਹਾੜੀਆਂ ‘ਤੇ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ ‘ਚ ਠੰਡ ਵਧੇਗੀ।

Leave a Reply

Your email address will not be published. Required fields are marked *