
ਚੰਡੀਗੜ੍ਹ, 14 ਦਸੰਬਰ, ਪੰਜਾਬੀ ਦੁਨੀਆ ਬਿਊਰੋ:
ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ‘ਦਿਲ-ਲੁਮਿਨਾਟੀ’ ਇੰਡੀਆ ਟੂਰ ‘ਤੇ ਹਨ। ਅੱਜ ਉਨ੍ਹਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 34 ‘ਚ ਸ਼ੋਅ ਕੀਤਾ ਜਾਵੇਗਾ। ਇਸ ਸ਼ੋਅ ਲਈ ਦਿਲਜੀਤ ਪਹਿਲਾਂ ਹੀ ਚੰਡੀਗੜ੍ਹ ਪਹੁੰਚ ਚੁੱਕੇ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਲਿਖਿਆ “ਪੰਜਾਬੀ ਬੋਲੀ ਅਤੇ ਗਾਇਕੀ ਨੂੰ ਸਰਹੱਦਾਂ ਤੋਂ ਉੱਪਰ ਉਠਾਉਣ ਵਾਲੇ ਛੋਟੇ ਵੀਰ ਦਿਲਜੀਤ ਦੋਸਾਂਝ ਨੂੰ ਮਿਲ ਕੇ ਅੱਜ ਬਹੁਤ ਖ਼ੁਸ਼ੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਪ੍ਰਤੀਨਿਧੀਆਂ ਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ। ਪੰਜਾਬੀ ਆ ਗਏ ਓਏ, ਛਾਅ ਗਏ ਓਏ!”
ਇਸੇ ਦੌਰਾਨ ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਦੇ ਨਾਲ ਵੀ ਮੁਲਾਕਾਤ ਕੀਤੀ। ਖਬਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਦਿਲਜੀਤ ਦੋਸਾਂਝ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣਗੇ।