Breaking News
Smart Media Dashmesh Mohali Walk Smart Media Insurance Point Hardev Singh Ubha

ਆਦਮਪੁਰ ‘ਚ ਠੰਡ ਦਾ ਕਹਿਰ, ਤਾਪਮਾਨ 0.7 ਡਿਗਰੀ ‘ਤੇ ਪੁੱਜਿਆ, ਪੰਜਾਬ ‘ਚ ਕਈ ਥਾਈਂ ਯੈਲੋ ਅਲਰਟ

ਅੰਮ੍ਰਿਤਸਰ, 15 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ-ਚੰਡੀਗੜ੍ਹ ਵਿਚ ਅੱਜ ਵੀ ਸ਼ੀਤ ਲਹਿਰ ਨੇ ਆਪਣੀ ਦਸਤਕ ਦੇ ਦਿੱਤੀ ਹੈ ਅਤੇ ਹੋਰ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਫਰੀਦਕੋਟ ਵਿੱਚ ਤਾਪਮਾਨ 1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ, ਪਹਾੜਾਂ ਤੋਂ ਆ ਰਹੀਆਂ ਠੰਡੀ ਹਵਾਵਾਂ ਕਾਰਨ ਪੰਜਾਬ-ਚੰਡੀਗੜ੍ਹ ਵਿੱਚ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦੇਸ਼ ਦੇ ਮੈਦਾਨੀ ਖੇਤਰਾਂ ਵਿੱਚ ਪੰਜਾਬ ਦਾ ਆਦਮਪੁਰ ਏਅਰਫੋਰਸ ਸਟੇਸ਼ਨ 0.7 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ ਅੱਜ ਵੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਪਹਾੜੀ ਇਲਾਕਿਆਂ ਵਿੱਚ ਚੰਗੀ ਬਰਫਬਾਰੀ ਹੋਈ ਤਾਂ ਪੰਜਾਬ ਵਿੱਚ ਤਾਪਮਾਨ ਹੋਰ ਵੀ ਘਟੇਗਾ।

ਇਸ ਦੌਰਾਨ ਪੰਜਾਬ ਵਿੱਚ ਇਹ ਅਲਰਟ 21 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ ਜਿਹਨਾਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਲੁਧਿਆਣਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਮਲੇਰਕੋਟਲਾ ਸ਼ਾਮਲ ਹਨ।

ਸ਼ਨੀਵਾਰ ਨੂੰ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 7.8, ਪਟਿਆਲਾ ਦਾ 6.0, ਪਠਾਨਕੋਟ ਦਾ 2.3, ਗੁਰਦਾਸਪੁਰ 2.8, ਬਠਿੰਡਾ ਦਾ 3.4, ਬਰਨਾਲਾ ਦਾ 4.4, ਐਸਬੀਐਸ ਨਗਰ ਦਾ 4.4, ਫਰੀਦਕੋਟ ਦਾ 1 ਡਿਗਰੀ, ਫਾਜ਼ਿਲਕਾ ਦਾ ਤਾਪਮਾਨ 3.3 ਡਿਗਰੀ, ਫ਼ਿਰੋਜ਼ਪੁਰ ਵਿੱਚ 3.2 ਡਿਗਰੀ ਦਰਜ ਕੀਤਾ ਗਿਆ।

Leave a Reply

Your email address will not be published. Required fields are marked *