Breaking News
Smart Media Dashmesh Mohali Walk Smart Media Insurance Point Hardev Singh Ubha

ਸ਼੍ਰੋਮਣੀ ਕਮੇਟੀ ਵਲੋਂ ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਰੱਦ

ਅੰਮਿ੍ਤਸਰ, 22 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 23 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਫਿਲਹਾਲ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਲਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ ‘ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।

Leave a Reply

Your email address will not be published. Required fields are marked *