Breaking News
Smart Media Dashmesh Insurance Point

ਮੋਹਾਲੀ : ਇਮਾਰਤ ਦੇ ਮਲਬੇ ’ਚੋਂ ਇਕ ਹੋਰ ਲਾਸ਼ ਕੱਢੀ, ਮੌਤਾਂ ਦੀ ਗਿਣਤੀ 2 ਹੋਈ

ਮੋਹਾਲੀ, 22 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਬੀਤੀ ਸ਼ਾਮ ਮੋਹਾਲੀ ਦੇ ਪਿੰਡ ਸੋਹਾਣਾ ਵਿੱਚ ਅਚਾਨਕ ਡਿੱਗੀ ਇਮਾਰਤ ਦੇ ਮਲਬੇ ਵਿਚੋਂ ਇਕ ਹੋਰ ਲਾਸ਼ ਕੱਢੀ ਗਈ ਹੈ। ਇਸ ਤੋਂ ਪਹਿਲਾਂ ਇਕ ਲੜਕੀ ਨੂੰ ਬਾਹਰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ।

ਅੱਜ ਕੱਢੀ ਗਈ ਲਾਸ਼ ਦੀ ਪੁਸ਼ਟੀ ਐਸਡੀਐਮ ਦਮਨਦੀਪ ਕੌਰ ਵੱਲੋਂ ਕੀਤੀ ਗਈ ਹੈ। ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਨੂੰ NDRF ਵੱਲੋਂ ਲੜਕੀ ਨੂੰ ਕੱਢਿਆ ਗਿਆ ਸੀ, ਜਿਸ ਦੀ ਮੌਤ ਹੋ ਗਈ ਸੀ। ਮ੍ਰਿਤਕ ਲੜਕੀ ਦੀ ਪਹਿਚਾਣ ਹਿਮਾਚਲ ਪ੍ਰਦੇਸ਼ ਦੇ ਥੀਓਗ ਦੀ ਰਹਿਣ ਵਾਲੀ ਦ੍ਰਿਸ਼ਟੀ ਵਰਮਾ (20) ਪੁੱਤਰੀ ਮਰਹੂਮ ਭਗਤ ਵਰਮਾ ਵਜੋਂ ਹੋਈ ਹੈ।

ਦੂਜੇ ਪਾਸੇ ਜ਼ਿਲ੍ਹਾ ਪੁਲਿਸ ਨੇ ਸ਼ਨੀਵਾਰ ਰਾਤ ਨੂੰ ਥਾਣਾ ਸੋਹਾਣਾ ਵਿਖੇ ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਾਸੀ ਚਾਓ ਮਾਜਰਾ ਦੇ ਖਿਲਾਫ ਭਾਰਤੀ ਨਿਆਏ ਸਹਿੰਤਾ ਦੀ ਧਾਰਾ 105 ਅਧੀਨ ਮਾਮਲਾ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *