
ਕਰਜ਼ ਮੁਆਫੀ, ਜਾਤੀ ਜਨਗਣਨਾ, 25 ਲੱਖ ਦਾ ਸਿਹਤ ਬੀਮਾ ਸਮੇਤ ਕੀਤੇ 10 ਵੱਡੇ ਵਾਅਦੇ
ਨਵੀਂ ਦਿੱਲੀ, 5 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਕਾਂਗਰਸ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜਿਸ ਵਿਚ ਜਾਤਾਂ/ਉਪ-ਜਾਤੀਆਂ ਅਤੇ ਉਨ੍ਹਾਂ ਦੀਆਂ ਸਮਾਜਿਕ-ਆਰਥਿਕ ਸਥਿਤੀਆਂ ਦੀ ਗਿਣਤੀ ਕਰਨ ਲਈ ਇੱਕ ਦੇਸ਼ ਵਿਆਪੀ ਸਮਾਜਿਕ-ਆਰਥਿਕ ਅਤੇ ਜਾਤੀ ਜਨਗਣਨਾ ਕਰਵਾਏ ਜਾਣ ਦੀ ਗੱਲ ਕਹੀ ਗਈ ਹੈ। ਅੰਕੜਿਆਂ ਦੇ ਆਧਾਰ ‘ਤੇ ਸਕਾਰਾਤਮਕ ਕਾਰਵਾਈ ਦੇ ਏਜੰਡੇ ਨੂੰ ਮਜ਼ਬੂਤ ਕੀਤਾ ਜਾਵੇਗਾ।
ਮਨੋਰਥ ਪੱਤਰ ਵਿਚ SC, ST ਅਤੇ OBC ਲਈ ਰਾਖਵੇਂਕਰਨ ਦੀ ਸੀਮਾ 50% ਵਧਾਈ ਜਾਵੇਗੀ।
ਚੋਣ ਮੈਨੀਫੈਸਟੋ ਵਿਚ ਇਹ ਵੀ ਕਿਹਾ ਗਿਆ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ 10% ਰਾਖਵਾਂਕਰਨ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਲਈ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤਾ ਜਾਵੇਗਾ। ਇਸੇ ਤਰ੍ਹਾਂ ਸਾਲ ਦੇ ਅੰਦਰ ਅੰਦਰ SC, ST ਅਤੇ OBC ਲਈ ਰਾਖਵੀਆਂ ਅਸਾਮੀਆਂ ਦੀਆਂ ਸਾਰੀਆਂ ਬੈਕਲਾਗ ਅਸਾਮੀਆਂ ‘ਤੇ ਭਰਤੀ ਕੀਤੀ ਜਾਵੇਗੀ।
ਇਸਦੇ ਨਾਲ ਹੀ ਕਾਂਗਰਸ ਨੇ ਸਰਕਾਰੀ ਅਤੇ ਜਨਤਕ ਖੇਤਰ ਦੇ ਉਦਯੋਗਾਂ ਵਿੱਚ ਨਿਯਮਤ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ ਦੀ ਵੀ ਗੱਲ ਕਹੀ ਹੈ। ਇਸ ਦੇ ਨਾਲ ਹੀ ਘਰ ਬਣਾਉਣ, ਕਾਰੋਬਾਰ ਸ਼ੁਰੂ ਕਰਨ ਅਤੇ ਜਾਇਦਾਦ ਖਰੀਦਣ ਲਈ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਨੂੰ ਸੰਸਥਾਗਤ ਕਰਜ਼ਾ ਵਧਾਇਆ ਜਾਵੇਗਾ।
ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਦੇ ਭਾਈਚਾਰਿਆਂ ਨਾਲ ਸਬੰਧਤ ਠੇਕੇਦਾਰਾਂ ਨੂੰ ਜਨਤਕ ਕੰਮ ਦੇ ਹੋਰ ਠੇਕੇ ਦੇਣ ਲਈ ਜਨਤਕ ਖਰੀਦ ਨੀਤੀ ਦਾ ਦਾਇਰਾ ਵਧਾਇਆ ਜਾਵੇਗਾ।
ਇਸ ਤੋਂ ਇਲਾਵਾ ਓਬੀਸੀ, ਐਸਸੀ ਅਤੇ ਐਸਟੀ ਭਾਈਚਾਰੇ ਦੇ ਵਿਦਿਆਰਥੀਆਂ ਲਈ ਵਜ਼ੀਫ਼ਾ ਰਾਸ਼ੀ ਦੁੱਗਣੀ ਕੀਤੀ ਜਾਵੇਗੀ, ਖਾਸ ਕਰਕੇ ਉੱਚ ਸਿੱਖਿਆ ਲਈ । SC ਅਤੇ ST ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਨ ਅਤੇ ਪੀਐਚਡੀ ਕਰਨ ਵਿੱਚ ਮਦਦ ਕਰਨ ਲਈ ਵਜ਼ੀਫ਼ਿਆਂ ਦੀ ਗਿਣਤੀ ਦੁੱਗਣੀ ਕੀਤੀ ਜਾਵੇਗੀ।