Breaking News
Smart Media Dashmesh Insurance Point

ਪੰਜਾਬ ਸਿਵਲ ਸਕੱਤਰੇਤ ‘ਚ ਈ-ਪਾਸ ਸਹੂਲਤ ਸ਼ੁਰੂ

ਚੰਡੀਗੜ੍ਹ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਲਈ ਈ-ਪਾਸ ਸੇਵਾ ਸ਼ੁਰੂ ਕੀਤੀ ਹੈ ਤਾਂ ਜੋ ਲੋਕਾਂ ਨੂੰ ਵਿਜ਼ਟਰ ਪਾਸ ਲਈ ਲਾਈਨਾਂ ਵਿੱਚ ਨਾ ਖੜ੍ਹਨਾ ਪਵੇ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਕਦਮ ਨਾਲ ਵਿਜ਼ਟਰ ਪਾਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਤੇ ਆਸਾਨ ਬਣਾਇਆ ਗਿਆ ਹੈ ਤਾਂ ਜੋ ਕੰਮ ਲਈ ਆਉਣ ਵਾਲੇ ਲੋਕਾਂ ਅਤੇ ਸਰਕਾਰੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪਾਸ ਬਣਾਉਣ ਲਈ ਉਡੀਕ ਨਾ ਕਰਨੀ ਪਵੇ।

ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਈ-ਪਾਸ ਪ੍ਰਣਾਲੀ ਨਾਗਰਿਕਾਂ ਦੇ ਨਾਲ ਨਾਲ ਸਰਕਾਰੀ ਅਧਿਕਾਰੀਆਂ ਲਈ ਵੀ ਕੰਮ ਨੂੰ ਸੌਖਾ ਕਰੇਗੀ।

Leave a Reply

Your email address will not be published. Required fields are marked *