Breaking News
Smart Media Dashmesh Mohali Walk Smart Media Insurance Point Hardev Singh Ubha

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੁਣਾਈ ਧਾਰਮਿਕ ਸਜ਼ਾ

ਅੰਮ੍ਰਿਤਸਰ, 25 ਦਸੰਬਰ, ਪੰਜਾਬੀ ਦੁਨੀਆ ਬਿਊਰੋ :

ਅਕਾਲੀ ਦਲ ਦੀ ਆਗੂ ਬੀਬੀ ਜਗੀਰ ਕੌਰ ਬਾਰੇ ਅਪਮਾਨਜਨਕ ਟਿੱਪਣੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨਾਂ ਵਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਾਹਿਬਾਨਾਂ ਦੇ ਸਨਮੁੱਖ ਪੇਸ਼ ਹੋਏ।

ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਧਾਰਮਿਕ ਸਜ਼ਾ ਦਾ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਧਾਮੀ ਨੂੰ ਇੱਕ ਘੰਟਾ ਜੋੜਾ ਘਰ, ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਕਰਨ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ ਦੇ ਪਾਠ ਕਰਨ ਉਪਰੰਤ 500 ਰੁਪਏ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣ ਦਾ ਆਦੇਸ਼ ਦਿੱਤਾ ਹੈ।

Leave a Reply

Your email address will not be published. Required fields are marked *