
ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ :
ਉਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਠੰਡ ਕਾਰਨ 24 ਤੋਂ 31 ਦਸੰਬਰ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਸਨ, ਪ੍ਰੰਤੂ ਪਹਾੜਾਂ ਵਿਚ ਹੋ ਰਹੀ ਬਰਫਬਾਰੀ ਅਤੇ ਪਿਛਲੇ ਦਿਨੀਂ ਹੋਈ ਗੜ੍ਹੇਮਾਰੀ ਅਤੇ ਮੀਂਹ ਕਾਰਨ ਠੰਡ ਵੱਧ ਗਈ ਹੈ। ਸੂਤਰਾਂ ਅਨੁਸਾਰ ਸਕੂਲਾਂ ਵਿੱਚ ਛੁੱਟੀਆਂ ਦਾ ਵਾਧਾ ਕੀਤਾ ਜਾ ਸਕਦਾ ਹੈ। ਇਸ ਸਬੰਧੀ ਅੱਜ ਪੱਤਰ ਜਾਰੀ ਹੋਣ ਦੀ ਉਮੀਦ ਹੈ।