Breaking News
Smart Media Dashmesh Mohali Walk Smart Media Insurance Point Hardev Singh Ubha

ਸਨੀ ਇਨਕਲੇਵ ‘ਚ 27 ਸਾਲਾ ਲੜਕੀ ਦਾ ਕਤਲ

ਐਸ.ੲੇ.ਐਸ. ਨਗਰ, 6 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:
ਕਸਬਾ ਖਰੜ ਵਿੱਚ ਪੈਂਦੇ ਸਨੀ ਇਨਕਲੇਵ ਇਲਾਕੇ ਵਿਚ ਇਕ 27 ਸਾਲਾ ਲੜਕੀ ਨੂੰ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦਾ ਨਾਮ ਏਕਤਾ ਹੈ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੜਕੀ ਦਾ ਗਲਾ ਵੱਢ ਕੇ ਹੱਤਿਆ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗੲੀ ਹੈ, ਪਰ ਅਜੇ ਤੱਕ ਕੋੲੀ ਸੁਰਾਗ ਨਹੀਂ ਮਿਲਿਆ। ਦੱਸਣਯੋਗ ਹੈ ਕਿ ਅਜਿਹੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ ਅਤੇ ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

Leave a Reply

Your email address will not be published. Required fields are marked *