Breaking News
Dashmesh GS Electricals Verka Smart Media Insurance Point Tav Prasad

ਕੇਂਦਰ ਸਰਕਾਰ ਵੱਲੋਂ 8ਵੇਂ ਪੇ ਕਮਿਸ਼ਨ ਦੇ ਗਠਨ ਨੂੰ ਹਰੀ ਝੰਡੀ

ਨਵੀਂ ਦਿੱਲੀ, 16 ਜਨਵਰੀ, ਪੰਜਾਬੀ ਦੁਨੀਆ ਬਿਊਰੋ:

ਸਰਕਾਰ ਵੱਲੋਂ ਕੇਂਦਰੀ ਮੁਲਾਜ਼ਮਾਂ ਦੀ ਪਿਛਲੇ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ 8ਵੇਂ ਪੇ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸਰਕਾਰ ਨੇ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦੀ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਉਡੀਕ ਸੀ।

ਦੱਸਣਯੋਗ ਹੈ ਕਿ ਆਮ ਤੌਰ ‘ਤੇ ਹਰ 10 ਸਾਲਾਂ ਵਿੱਚ ਇੱਕ ਵਾਰ ਤਨਖਾਹ ਕਮਿਸ਼ਨ ਫਿਟਮੈਂਟ ਫੈਕਟਰ ਦੀ ਸਿਫ਼ਾਰਸ਼ ਕਰਨ ਲਈ ਬਣਾਏ ਜਾਂਦੇ ਹਨ, ਤਾਂ ਜੋ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਸੇਵਾਮੁਕਤ ਵਿਅਕਤੀਆਂ ਨੂੰ ਦਿੱਤੀਆਂ ਜਾਂਦੀਆਂ ਪੈਨਸ਼ਨਾਂ ਦੇ ਸੰਸ਼ੋਧਨ ਲਈ ਹੋਰ ਰੂਪ-ਰੇਖਾ ਤਿਆਰ ਕੀਤੀ ਜਾਵੇ।

ਇਸ ਤੋਂ ਪਹਿਲਾਂ 7ਵੇਂ ਤਨਖਾਹ ਕਮਿਸ਼ਨ ਦਾ ਗਠਨ ਤਤਕਾਲੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਫਰਵਰੀ 2014 ਵਿੱਚ ਕੀਤਾ ਗਿਆ ਸੀ। ਇਸ ਦੀਆਂ ਸਿਫ਼ਾਰਸ਼ਾਂ ਸਰਕਾਰ ਦੁਆਰਾ ਜਨਵਰੀ 2016 ਤੋਂ ਲਾਗੂ ਕੀਤੀਆਂ ਗਈਆਂ ਸਨ।

Leave a Reply

Your email address will not be published. Required fields are marked *