Breaking News
Smart Media Dashmesh Insurance Point

ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 20 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿਚ ਠੰਢ ਅਤੇ ਧੁੰਦ ਕਾਰਨ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਅੱਜ ਤੋਂ ਲਾਗੂ ਹੋਇਆ ਨਵਾਂ ਸਮਾਂ 25 ਜਨਵਰੀ ਤੱਕ ਲਾਗੂ ਰਹੇਗਾ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪ੍ਰਾਈਵੇਟ ਸਕੂਲ 9:30 ਤੋਂ ਪਹਿਲਾਂ ਨਹੀਂ ਖੁੱਲ੍ਹਣਗੇ।

ਸਿੰਗਲ ਸ਼ਿਫਟ ਵਾਲੇ ਸਕੂਲਾਂ ਵਿੱਚ ਸਾਰੀਆਂ ਜਮਾਤਾਂ ਸਵੇਰੇ 9:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਚੱਲਣਗੀਆਂ, ਜਦਕਿ ਸਕੂਲ ਸਟਾਫ਼ ਦਾ ਸਮਾਂ 8.45 ਤੋਂ 2.45 ਤੱਕ ਹੋਵੇਗਾ। ਇਸੇ ਤਰ੍ਹਾਂ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ 6ਵੀਂ ਤੋਂ ਉਪਰ ਦੀਆਂ ਜਮਾਤਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਸਟਾਫ ਦਾ ਸਮਾਂ 8.45 ਤੋਂ 2.45 ਤੱਕ ਹੋਵੇਗਾ।

ਇਸੇ ਤਰ੍ਹਾਂ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਡਬਲ ਸ਼ਿਫਟ ਦਾ ਸਮਾਂ ਸਵੇਰੇ 12:30 ਤੋਂ 3:30 ਵਜੇ ਤੱਕ ਹੋਵੇਗਾ। ਅਧਿਆਪਕ ਸਕੂਲ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰਹਿਣਗੇ।

Leave a Reply

Your email address will not be published. Required fields are marked *