Breaking News
Smart Media Dashmesh Mohali Walk Smart Media Insurance Point Hardev Singh Ubha

ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ‘ਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ‘ਤੇ ਦਰਜ ਕਰੇ ਗਮਾਡਾ : ਜੱਥੇਬੰਦੀ

ਐਸ.ਏ.ਐਸ. ਨਗਰ, 1 ਫਰਵਰੀ, ਪੰਜਾਬੀ ਦੁਨੀਆ ਬਿਊਰੋ:

ਕਮੇਟੀ ਆਫ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨਜ਼ ਅਤੇ ਸੋਸਾਇਟੀਜ (ਮੈਗਾ ਮੁਹਾਲੀ) ਨੇ ਮੰਗ ਕੀਤੀ ਹੈ ਕਿ ਗਮਾਡਾ ਵਲੋਂ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ਵਿੱਚ ਲੋਕਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਆਪਣੀ ਵੈਬਸਾਈਟ ਤੇ ਦਰਜ ਕੀਤੇ ਜਾਣ। ਸੰਸਥਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਹਨਾਂ ਪ੍ਰੋਜੈਕਟਾਂ ਦੇ ਵਸਨੀਕਾਂ ਨੂੰ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਕਿਹਾ ਗਿਆ ਕਿ ਇਹਨਾਂ ਪ੍ਰੋਜੈਕਟਾਂ ਵਿੱਚ ਖਰੀਦੋ-ਫਰੋਖਤ ਕਰਨ ਵਾਲੇ ਲੋਕਾਂ ਦੀਆਂ ਜਾਇਦਾਦਾਂ ਦੇ ਇੰਤਕਾਲ ਨਾ ਹੋਣ ਕਾਰਨ ਲੋਕ ਇਨ੍ਹਾਂ ਬਿਲਡਰਾਂ ਅਤੇ ਡੀਲਰਾਂ ਦੀ ਠੱਗੀ ਅਤੇ ਲੁੱਟ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਜਿਹਾ ਹੋਣ ਕਾਰਨ ਇਮਾਨਦਾਰ ਬਿਲਡਰਾਂ ਅਤੇ ਡੀਲਰਾਂ ਦਾ ਅਕਸ਼ ਵੀ ਖਰਾਬ ਹੋ ਰਿਹਾ ਹੈ। ਬੁਲਾਰਿਆਂ ਨੇ ਕਿਹਾ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕੁਝ ਮਾਮਲਿਆਂ ਵਿੱਚ ਬਿਲਡਰਾਂ ਵਲੋਂ ਇੱਕੋ ਪ੍ਰਾਪਰਟੀ ਨੂੰ ਵੱਖ-ਵੱਖ ਲੋਕਾਂ ਨੂੰ ਵੇਚ ਦਿੱਤਾ ਜਾਂਦਾ ਹੈ।

ਬੁਲਾਰਿਆਂ ਨੇ ਕਿਹਾ ਕਿ ਆਮ ਲੋਕਾਂ ਕੋਲ ਅਜਿਹੀ ਕੋਈ ਵੀ ਸਰਕਾਰੀ ਸੁਵਿਧਾ ਨਹੀਂ ਹੈ ਜਿਸ ਨਾਲ ਲੋਕ ਉਸ ਪ੍ਰਾਪਰਟੀ ਦੇ ਅਸਲ ਮਾਲਕ ਦਾ ਪਤਾ ਲਗਾ ਸਕਣ, ਜਦੋਂਕਿ ਗਮਾਡਾ ਅਤੇ ਪੁੱਡਾ ਦੇ ਸੈਕਟਰਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਤੇ ਵੇਰਵੇ ਗਮਾਡਾਂ ਦੀ ਵੈੱਬਸਾਈਟ ਤੇ ਉਪਲਬਧ ਹਨ, ਜਿਨਾਂ ਨੂੰ ਆਮ ਲੋਕ ਵੀ ਵੇਖ ਸਕਦੇ ਹਨ।

ਆਗੂਆਂ ਨੇ ਕਿਹਾ ਕਿ ਇਹਨਾਂ ਪ੍ਰਾਈਵੇਟ ਮੈਗਾ ਹਾਊਸਿੰਗ ਪ੍ਰੋਜੈਕਟਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਦੇ ਵੇਰਵੇ ਵੀ ਗਮਾਡਾ ਦੀ ਵੈੱਬਸਾਈਟ ਤੇ ਅਪਲੋਡ ਹੋਣੇ ਚਾਹੀਦੇ ਹਨ ਤਾਂ ਕਿ ਲੋਕਾਂ ਨੂੰ ਇਹਨਾਂ ਬਿਲਡਰਾਂ ਦੀ ਠੱਗੀ ਤੋਂ ਬਚਾਇਆ ਜਾ ਸਕੇ। ਆਗੂਆਂ ਨੇ ਇਹ ਵੀ ਕਿਹਾ ਇਹਨਾਂ ਪ੍ਰੋਜੈਕਟਾਂ ਦੀਆਂ ਜਾਇਦਾਦਾਂ ਦੀ ਮਲਕੀਅਤ ਨੂੰ ਟਰਾਂਸਫਰ ਕਰਨ ਦਾ ਕੰਮ ਗਮਾਡਾ (ਪੁੱਡਾ) ਖੁਦ ਆਪ ਕਰੇ ਤਾਂ ਕਿ ਬਿਲਡਰਾਂ ਵੱਲੋਂ ਟਰਾਂਸਫਰ ਕਰਨ ਲਈ ਮਨਮਰਜੀ ਦੀਆਂ ਵਸੂਲੀਆਂ ਜਾਂਦੀਆਂ ਮੋਟੀਆਂ ਰਕਮਾਂ ਤੋਂ ਨਿਜਾਤ ਮਿਲ ਸਕੇ। ਅਜਿਹਾ ਕਰਨ ਨਾਲ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵੀ ਵਾਧਾ ਹੋਣਾ ਲਾਜ਼ਮੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ, ਐਡਵੋਕੇਟ ਗੌਰਵ ਗੋਇਲ, ਸੰਤ ਸਿੰਘ, ਜਸਵੀਰ ਸਿੰਘ ਗੜਾਂਗ, ਅਮਰਜੀਤ ਸਿੰਘ ਭੰਮਰਾ, ਮਨੋਜ ਸ਼ਰਮਾ, ਐਮ ਐਲ ਸ਼ਰਮਾ, ਸੰਦੀਪ ਝੰਬ, ਪਵਨ ਗੋਇਲ, ਭੁਪਿੰਦਰ ਸਿੰਘ, ਨਵੀਨ ਸੂਦ, ਅਰੁਣ ਮਲਹੋਤਰਾ, ਅਮਨਪ੍ਰੀਤ ਸਿੰਘ, ਅਮਿਤ ਚੌਹਾਨ, ਕਮਲ ਬੱਗਾ ਅਤੇ ਸੁਮਿਕਸ਼ਾ ਸੂਦ ਵੀ ਹਾਜ਼ਰ ਸਨ।

Leave a Reply

Your email address will not be published. Required fields are marked *